ਪੁਲਿਸ ਦੀ ਵੱਡੀ ਕਾਰਵਾਈ : ਵਿਦੇਸ਼ ਭੇਜਣ ਦੇ ਨਾਂ 'ਤੇ 3 ਲੱਖ ਦੀ ਠੱਗੀ ਮਾਰਨ ਵਾਲੇ ਫ਼ਰਜ਼ੀ ਟ੍ਰੈਵਲ ਏਜੰਟ ਖ਼ਿਲਾਫ਼ ਮੁਕੱਦਮਾ ਦਰਜ
ਥਾਣਾ ਤਲਵਾੜਾ ਪੁਲਿਸ ਨੇ ਇੱਕ ਫ਼ਰਜ਼ੀ ਟ੍ਰੈਵਲ ਏਜੰਟ ਖ਼ਿਲਾਫ਼ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਅਤੇ ਬਿਨਾਂ ਲਾਇਸੈਂਸ ਕੰਮ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਕਾਰਵਾਈ ਭਾਰਤੀ ਨਿਆਏ ਸੰਹਿਤਾ ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੀਤੀ ਗਈ ਹੈ
Publish Date: Wed, 27 May 2026 12:35 PM (IST)
Updated Date: Wed, 27 May 2026 12:40 PM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਤਲਵਾੜਾ ਪੁਲਿਸ ਨੇ ਇੱਕ ਫ਼ਰਜ਼ੀ ਟ੍ਰੈਵਲ ਏਜੰਟ ਖ਼ਿਲਾਫ਼ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਅਤੇ ਬਿਨਾਂ ਲਾਇਸੈਂਸ ਕੰਮ ਕਰਨ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਕਾਰਵਾਈ ਭਾਰਤੀ ਨਿਆਏ ਸੰਹਿਤਾ ਅਤੇ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੀਤੀ ਗਈ ਹੈ।
ਵਿਦੇਸ਼ ਭੇਜਣ ਦੇ ਨਾਮ 'ਤੇ ਲਏ ਸਨ 3 ਲੱਖ ਰੁਪਏ, ਮੁਕਰਿਆ ਵਾਪਸੀ ਤੋਂ
ਪੁਲਿਸ ਮੁਤਾਬਕ ਕਮਲਦੀਪ ਉਰਫ਼ ਬੰਟੀ ਜੋਗੀ ਪੁੱਤਰ ਰਮੇਸ਼ ਕੁਮਾਰ ਵਾਸੀ ਦੇਵਾ ਕਲੋਨੀ ਮੁਕੇਰੀਆਂ ਨੇ ਮਨੋਹਰ ਲਾਲ ਪੁੱਤਰ ਕਮਲ ਦੇਵ ਵਾਸੀ ਪਿੰਡ ਨੋਰੰਗਪੁਰ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਵਿਦੇਸ਼ ਭੇਜਣ ਦੇ ਨਾਮ ਤੇ ਕਥਿਤ ਤੌਰ ’ਤੇ 3,00,000 ਰੁਪਏ ਲਏ ਸਨ। ਦੋਸ਼ ਹੈ ਕਿ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ।
ਪੁਲਿਸ ਜਾਂਚ ਤੇ ਕਾਨੂੰਨੀ ਕਾਰਵਾਈ
ਇਸ ਸਬੰਧੀ ਦਿੱਤੀ ਗਈ ਸ਼ਿਕਾਇਤ ਦੀ ਮੁਢਲੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਕੋਲ ਟ੍ਰੈਵਲ ਏਜੰਸੀ ਚਲਾਉਣ ਲਈ ਲਾਜ਼ਮੀ ਲਾਇਸੈਂਸ ਨਾ ਹੋਣ ਦੀ ਗੱਲ ਸਾਹਮਣੇ ਆਈ। ਇਸ ਤੋਂ ਬਾਅਦ ਕਾਨੂੰਨੀ ਰਾਏ ਪ੍ਰਾਪਤ ਕਰਨ ਉਪਰੰਤ ਪੁਲਿਸ ਵੱਲੋਂ ਉਕਤ ਕੇਸ ਦਰਜ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ।