ਤੇਜ਼ ਰਫ਼ਤਾਰ ਵਾਹਨ ਨੇ ਮੌਤ ਦੇ ਘਾਟ ਉਤਾਰਿਆ ਵਿਅਕਤੀ! ਟੱਕਰ ਇੰਨੀ ਭਿਆਨਕ ਕਿ ਸਾਈਕਲ ਦੇ ਉੱਡੇ ਪਰਖੱਚੇ, ਜਾਂਚ 'ਚ ਜੁਟੀ ਪੁਲਿਸ
ਗੜਸ਼ੰਕਰ ਹੁਸ਼ਿਆਰਪੁਰ ਸੜਕ 'ਤੇ ਪਿੰਡ ਡਾਨਸੀਵਾਲ ਨਜ਼ਦੀਕ ਸ਼ਨਿਚਰਵਾਰ ਰਾਤ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਸੈਲਾ ਖੁਰਦ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਰਾਤ 1.30 ਵਜੇ ਸੜਕ ਹਾਦਸੇ ਸਬੰਧੀ ਸੂਚਨਾ ਦਿੱਤੀ।
Publish Date: Sun, 12 Jul 2026 09:40 AM (IST)
Updated Date: Sun, 12 Jul 2026 09:40 AM (IST)
ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜਸ਼ੰਕਰ: ਗੜਸ਼ੰਕਰ ਹੁਸ਼ਿਆਰਪੁਰ ਸੜਕ 'ਤੇ ਪਿੰਡ ਡਾਨਸੀਵਾਲ ਨਜ਼ਦੀਕ ਸ਼ਨਿਚਰਵਾਰ ਰਾਤ ਇੱਕ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਸੈਲਾ ਖੁਰਦ ਏਐਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਰਾਹਗੀਰ ਨੇ ਰਾਤ 1.30 ਵਜੇ ਸੜਕ ਹਾਦਸੇ ਸਬੰਧੀ ਸੂਚਨਾ ਦਿੱਤੀ।
ਉਨ੍ਹਾਂ ਮੌਕੇ-ਤੇ ਪਹੁੰਚ ਕੇ ਵੇਖਿਆ ਤਾਂ ਇੱਕ ਸਾਈਕਲ ਨੂੰ ਅਣਪਛਾਤੇ ਵਾਹਨ ਵੱਲੋਂ ਬੁਰੀ ਤਰ੍ਹਾਂ ਦਰੜਿਆ ਗਿਆ ਸੀ ਜਿਸ ਦੀ ਲਪੇਟ ਵਿੱਚ ਆਉਣ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਚੁੱਕੀ ਸੀ ਅਤੇ ਉਸ ਦੀ ਪਛਾਣ ਕਰਨੀ ਵੀ ਮੁਸ਼ਕਿਲ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਨੂੰ 72 ਘੰਟੇ ਲਈ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿੱਚ ਰਖਵਾ ਦਿੱਤਾ ਗਿਆ ਹੈ।