- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਡੋਰੀ ਫੰਗੂੜੇ ਵਿਖੇ 13ਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਗਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਮ ਚੁਰਾਸੀ : ਬੀਬੀ ਜੀਤ ਕੌਰ ਦੀ ਨਿੱਘੀ ਯਾਦ ਨੂੰ ਸਮਰਪਿਤ 13ਵਾਂ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਪਿੰਡ ਪੰਡੋਰੀ ਫੰਗੂੜੇ ਵਿਖੇ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 400 ਤੋਂ ਵੱਧ ਅੱਖਾਂ ਦੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਮਾਸਟਰ ਧਰਮਪਾਲ, ਡਾ. ਰਜੇਸ਼ ਕੁਮਾਰ ਅਤੇ ਪੰਚ ਮਨਦੀਪ ਜੱਸੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਬਿਮਾਰੀਆਂ ਸਬੰਧੀ ਲੋੜੀਂਦੀ ਸਲਾਹ ਦਿੱਤੀ। ਡਾਕਟਰਾਂ ਨੇ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ। ਪ੍ਰਬੰਧਕਾਂ ਨੇ ਦੱਸਿਆ ਕਿ ਸਵਰਗੀ ਬੀਬੀ ਜੀਤ ਕੌਰ ਜੀ ਦੀ ਯਾਦ ਵਿੱਚ ਹਰ ਸਾਲ ਇਹ ਅੱਖਾਂ ਦਾ ਜਾਂਚ ਕੈਂਪ ਲਗਾਇਆ ਜਾਂਦਾ ਹੈ। ਇਸ ਮੌਕੇ ਈਸ਼ਵਰ ਸਿੰਘ, ਪ੍ਰਤਾਪ ਸਿੰਘ, ਸੁਰਿੰਦਰ ਸਿੰਘ, ਰਣਜੀਤ ਸਿੰਘ ਬਾਂਸਲ, ਈਸ਼ਵਰ ਸਿੰਘ ਕਾਲਾ, ਪੰਚ ਮਨਦੀਪ ਜੱਸੀ, ਮਾਸਟਰ ਧਰਮ ਪਾਲ, ਸਰਬਜੀਤ ਸਿੰਘ, ਦਿਲਬਾਗ ਸਿੰਘ, ਡਾ. ਰਾਜੇਸ਼ ਕੁਮਾਰ, ਅਮਰੀਕ ਸਿੰਘ, ਡਾਕਟਰ ਸੰਨੀ ਤੋਂ ਇਲਾਵਾ ਪਿੰਡ ਵਾਸੀ ਮੌਜੂਦ ਸਨ।