ਅਲੀਪੁਰ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਾਇਆ
ਪਿੰਡ ਅਲੀਪੁਰ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ
Publish Date: Fri, 30 Oct 2026 05:09 PM (IST)
Updated Date: Fri, 30 Oct 2026 05:10 PM (IST)
ਫੂਲਾ ਸਿੰਘ ਬੀਰਮਪੁਰ, ਪੰਜਾਬੀ ਜਾਗਰਣ ਗੜਸ਼ੰਕਰ : ਪਿੰਡ ਅਲੀਪੁਰ ਵਿਖੇ ਅਮਰੀਕਾ ਦੀ ਸੰਸਥਾ ਯੂਨਾਈਟਡ ਸਿੱਖ ਮਿਸ਼ਨ ਵੱਲੋਂ ਪ੍ਰਬੰਧਕ ਸਰਦਾਰ ਹਭਜਨ ਸਿੰਘ, ਬਲਵੀਰ ਸਿੰਘ, ਸੋਡੀ ਸਿੰਘ, ਮੱਖਣ ਸਿੰਘ ਨਛੱਤਰ ਸਿੰਘ, ਬਲਜੀਤ ਸਿੰਘ ਨੰਬਰਦਾਰ, ਸਰਬਜੀਤ ਸਿੰਘ, ਬੂਟਾ ਸਿੰਘ ਦੀ ਅਗਵਾਈ ਹੇਠ ਮਨਦੀਪ ਅੱਖਾਂ ਦੀ ਜਾਂਚ, ਮੁਫ਼ਤ ਦਵਾਈਆਂ ਅਤੇ ਐਨਕਾਂ ਦੀ ਵੰਡ ਲਈ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੈਡੀਕਲ ਕੈਪ ਦੌਰਾਨ 301 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 43 ਮਰੀਜ ਅਪਰੇਸ਼ਨ ਲਈ ਚੁਣੇ ਗਏ|ਇਸ ਕੈਂਪ ਵਿੱਚ ਦਲਜੀਤ ਸਿੰਘ ਬੈਂਸ,ਜਸਵੀਰ ਸਿੰਘ ਪੁਰਖੋਵਾਲ, ਹਰਵੈਲ ਸਿੰਘ ਸੈਣੀ,ਧਰਮਵੀਰ ਸਿੰਘ ਰਾਜਾ, ਜਸਕਰਨ ਸਿੰਘ ਲੰਬੜਦਾਰ, ਬਲਜੀਤ ਸਿੰਘ ਸਰਪੰਚ , ਮੱਖਣ ਸਿੰਘ , ਰਾਜਕੁਮਾਰ, ਸੁਦਾਗਰ ਸਿੰਘ ,ਪਰਮਜੀਤ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਨੇ ਯੂਨਾਈਟਡ ਸਿੱਖ ਮਿਸ਼ਨ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਨਿਸ਼ਕਾਮ ਸੇਵਾ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਹਜ਼ਾਰਾਂ ਲੋੜਵੰਦ ਲੋਕਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ।