- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚਰਨ ਦਾਸ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਚੌਹਾਲ ਦਾ ਪ੍ਰਧਾਨ ਕੀਤਾ ਨਿਯੁਕਤ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੰਜੀਵ ਤਲਵਾੜ ਵੱਲੋਂ ਚੌਹਾਲ ਵਿਖੇ ਪਾਰਟੀ ਦੀਆਂ ਨੀਤੀਆਂ ਸਬੰਧੀ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਚਰਨ ਦਾਸ ਨੂੰ ਸ਼੍ਰੋਮਣੀ ਅਕਾਲੀ ਦਲ ਸਰਕਲ ਚੌਹਾਲ ਦਾ ਪ੍ਰਧਾਨ ਨਿਯੁਕਤ ਕੀਤਾ। ਸੰਜੀਵ ਤਲਵਾੜ ਨੇ ਕਿਹਾ ਕਿ ਚਰਨ ਦਾਸ ਪਹਿਲਾਂ ਵੀ ਲੋਕਾਂ ਦੀ ਭਲਾਈ ਲਈ ਦਿਨ-ਰਾਤ ਮਿਹਨਤ ਕਰਦੇ ਆ ਰਹੇ ਹਨ। ਹੁਣ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਅੱਗੇ ਵਧਾਉਣਗੇ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਚਰਨ ਦਾਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਦਾ ਅਸਲ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੋਇਆ ਹੈ, ਜਦਕਿ ਮੌਜੂਦਾ ਸਮੇਂ ਵਿੱਚ ਵਿਕਾਸ ਦੇ ਮੁੱਦੇ |ਤੇ ਵੀ ਰਾਜਨੀਤੀ ਕੀਤੀ ਜਾ ਰਹੀ ਹੈ। ਇਸ ਮੌਕੇ ਵਪਾਰ ਸੈੱਲ ਪੰਜਾਬ ਦੇ ਉਪ ਪ੍ਰਧਾਨ ਇੱਕਬਾਲ ਸਿੰਘ ਗੋਪੀ ਅਤੇ ਐੱਸਸੀਸੈੱਲ ਦੇ ਸ਼ਹਿਰੀ ਪ੍ਰਧਾਨ ਸੰਜੀਵ ਥਾਪਰ ਵੀ ਹਾਜ਼ਰ ਸਨ।