ਮੋਗਾ ਰੈਲੀ ਦੂਜੀ ਵਾਰ ਆਪ ਦੀ ਸੱਤਾ ਦਾ ਰਸਤਾ ਬਣੇਗੀ ਮੋਗਾ ਰੈਲੀ ਦੂਜੀ ਵਾਰ ਆਪ ਦੀ ਸੱਤਾ ਦਾ ਰਸਤਾ ਬਣੇਗੀ
Publish Date: Tue, 24 Nov 2026 05:02 PM (IST)
Updated Date: Tue, 24 Nov 2026 05:04 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ, ਆਮ ਆਦਮੀ ਪਾਰਟੀ ਦੀ ਵਰ੍ਹੇਗੰਢ ਮੌਕੇ ਮੋਗਾ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਲੈ ਕੇ ਹੁਸ਼ਿਆਰਪੁਰ ਵਿਖੇ ਆਮ ਆਦਮੀ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਪ੍ਰਾਪਤੀਆਂ ਦੇ ਦਾਅਵਿਆਂ ਨੂੰ ਲੈ ਕੇ ਆਪਣਾ ਪੱਖ ਰੱਖਿਆ। ਪ੍ਰੈੱਸ ਕਾਨਫਰੰਸ ਦੌਰਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਨੇ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਇਨ੍ਹਾਂ ਨੂੰ ਆਪਣੀ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਵਜੋਂ ਪੇਸ਼ ਕੀਤਾ। ਆਗੂਆਂ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਕਈ ਫੈਸਲੇ ਲਏ ਹਨ ਅਤੇ ਸੂਬੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅਨੁਸਾਰ ਸਰਕਾਰ ਦੀਆਂ ਨੀਤੀਆਂ ਦਾ ਲਾਭ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ। ਮੋਗਾ ਰੈਲੀ ਨੂੰ ਪਾਰਟੀ ਦੀਆਂ ਪ੍ਰਾਪਤੀਆਂ ਲੋਕਾਂ ਸਾਹਮਣੇ ਰੱਖਣ ਦਾ ਮੰਚ ਦੱਸਦਿਆਂ ਆਗੂਆਂ ਨੇ ਕਿਹਾ ਕਿ ਪਾਰਟੀ ਨੇ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ। ਉਨ੍ਹਾਂ ਨੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੋਕ ਪੱਖੀ ਕਰਾਰ ਦਿੰਦਿਆਂ ਪਿਛਲੇ ਪੰਜ ਸਾਲਾਂ ਦੇ ਕੰਮਾਂ ਨੂੰ ਗਿਣਾਇਆ। ਇਸ ਮੌਕੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਜਸਵੀਰ ਸਿੰਘ ਰਾਜਾ ਟਾਂਡਾ, ਕਰਮਵੀਰ ਿਸੰਘ ਘੁੰਮਣ ਦਸੂਹਾ, ਗੁਰਵਿੰਦਰ ਸਿੰਘ ਪਾਵਲਾ ਚੇਅਰਮੈਨ ਅਤੇ ਹੋਰਆਗੂ ਹਾਜ਼ਰ ਸਨ।