- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਸਤਕ ਮੇਲੇ ਅਤੇ ਵਿਰਾਸਤੀ ਉਤਸਵ ਸਬੰਧੀ ਵਿਚਾਰ ਵਟਾਂਦਰਾ ਹੋਇਆ

ਕਮਲ, ਪੰਜਾਬੀ ਜਾਗਰਣ
ਹਰਿਆਣਾ : ਪੰਜਾਬੀ ਵਿਕਾਸ ਮੰਚ ਹਰਿਆਣਾ ਦੀ ਅਹਿਮ ਮੀਟਿੰਗ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਡੱਲੇਵਾਲ ਦੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ l ਇਸ ਮੌਕੇ ਟਰੱਸਟ ਦੇ ਚੇਅਰਮੈਨ ਇੰਜੀਨੀਅਰ ਪ੍ਰਭਜੀਤ ਸਿੰਘ ਦੀ ਅਗਵਾਈ ਵਿੱਚ ਕਰਵਾਏ ਜਾਣ ਵਾਲੇ ਵਿਸ਼ਾਲ ਪੁਸਤਕ ਮੇਲੇ ਅਤੇ ਵਿਰਾਸਤੀ ਉਤਸਵ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆl ਇਸ ਮੌਕੇ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਮੁੱਖ ਬੁਲਾਰੇ ਸਰਬਜੀਤ ਸਿੰਘ ਕੰਗ ਅਤੇ ਸਕੱਤਰ ਵਰਿੰਦਰ ਸਿੰਘ ਨਿਮਾਣਾ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਐਜੂਕੇਸ਼ਨਲ ਕੰਪਲੈਕਸ ਡੱਲੇਵਾਲ ਵਿਖੇ ਹਰ ਸਾਲ ਲੱਗਣ ਵਾਲਾ ਪੁਸਤਕ ਮੇਲਾ ਵਿਦਿਅਕ ਅਤੇ ਸਾਹਿਤਿਕ ਹਲਕਿਆਂ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾ ਚੁੱਕਾ ਹੈ। ਇਸ ਮੌਕੇ ਪ੍ਰਿੰਸੀਪਲ ਧੀਰਜ ਕੁਮਾਰ ਨੇ ਦੱਸਿਆ ਕਿ ਪੁਸਤਕ ਮੇਲੇ ਵਿੱਚ ਸਾਹਿਤ, ਕਲਾ, ਇਤਿਹਾਸ, ਮਨੋਵਿਗਿਆਨ, ਸਮਾਜ ਸ਼ਾਸਤਰ, ਸੱਭਿਆਚਾਰ, ਨਾਵਲ, ਕਹਾਣੀਆ ਅਤੇ ਕਵਿਤਾ ਨਾਲ ਸਬੰਧਿਤ ਵੱਖ-ਵੱਖ ਭਾਸ਼ਾਵਾਂ ਦੀਆਂ ਪੁਸਤਕ ਪ੍ਰਦਰਸ਼ਨੀਆਂ ਲੱਗਣਗੀਆਂ। ਉਨ੍ਹਾਂ ਦੱਸਿਆ ਕਿ ਪੁਸਤਕ ਮੇਲੇ ਅਤੇ ਵਿਰਾਸਤੀ ਉਤਸਵ ਦੀਆਂ ਤਰੀਖਾਂ ਅਤੇ ਸਮੁੱਚੀ ਰੂਪ ਰੇਖਾ ਦਾ ਐਲਾਨ ਆਉਣ ਵਾਲੇ ਦਿਨਾਂ ਵਿੱਚ ਕਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਅਰਵਿੰਦ ਸਿੰਘ ਧੂਤ, ਜਗਤਜੀਤ ਸਿੰਘ, ਵਾਈਸ ਪ੍ਰਿੰਸੀਪਲ ਪੁਸ਼ਪਿੰਦਰ ਕੌਰ, ਪ੍ਰੋ. ਮੀਨਲ, ਪ੍ਰੋ. ਪ੍ਰੀਆ, ਪ੍ਰੋ. ਅਮਨਦੀਪ ਕੌਰ, ਪ੍ਰੋ. ਅਰੁਣ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਨੀਤੀ ਕਾਲੀਆ, ਪ੍ਰੋ. ਤਜਿੰਦਰ ਕੌਰ, ਪ੍ਰੋ. ਸਪਨਾ, ਪ੍ਰੋ. ਸ਼ੁਸ਼ਮਨ, ਪ੍ਰੋ. ਕੁਲਵੰਤ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਨੀਰੂ, ਪ੍ਰੋ. ਰਮਨਦੀਪ ਕੌਰ, ਮੁਕੇਸ਼ ਕੁਮਾਰ ਆਦਿ ਵੀ ਹਾਜ਼ਰ ਸਨ।