ਮੀਟਿੰਗ ਦੌਰਾਨ ਖੇਡ ਵਿਕਾਸ ਬਾਰੇ ਵਿਚਾਰ-ਵਟਾਂਦਰਾ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਖੇਡ ਦੇ ਵਿਕਾਸ ਬਾਰੇ ਵਿਚਾਰ-ਵਟਾਂਦਰਾ
Publish Date: Sat, 21 Nov 2026 04:35 PM (IST)
Updated Date: Sat, 21 Nov 2026 04:37 PM (IST)
ਸਤਨਾਮ ਲੋਈ, ਪੰਜਾਬੀ ਜਾਗਰਣ ਮਾਹਿਲਪੁਰ : ਪੰਜਾਬ ਫੁੱਟਬਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਡੋਂ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਆਉਣ ਵਾਲੇ ਫੁੱਟਬਾਲ ਟੂਰਨਾਮੈਂਟਾਂ ਦੇ ਪ੍ਰਬੰਧਾਂ, ਖੇਡ ਦੀ ਪ੍ਰਫੁੱਲਤਾ, ਕੋਚਿੰਗ ਅਤੇ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰਧਾਨ ਡਾ. ਪਰਵਿੰਦਰ ਸਿੰਘ ਨੇ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਅਤੇ ਫੁੱਟਬਾਲ ਲਈ ਵਧੀਆ ਪ੍ਰਬੰਧਕੀ ਢਾਂਚਾ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਫੁੱਟਬਾਲ ਮਾਹਿਲਪੁਰ ਇਲਾਕੇ ਦੀ ਵਿਸ਼ੇਸ਼ ਪਛਾਣ ਹੈ ਅਤੇ ਇਸ ਦੀ ਪ੍ਰਫੁੱਲਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਜਨਰਲ ਸਕੱਤਰ ਇਕਬਾਲ ਸਿੰਘ ਖੇੜਾ ਨੇ ਜ਼ਿਲ੍ਹੇ ਵਿੱਚ ਹੋਣ ਵਾਲੇ ਟੂਰਨਾਮੈਂਟਾਂ ਅਤੇ ਉਨ੍ਹਾਂ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਖਜ਼ਾਨਚੀ ਪ੍ਰਿੰਸੀਪਲ ਸੁਖਇੰਦਰ ਸਿੰਘ ਨੇ ਵਿੱਤੀ ਪ੍ਰਬੰਧਾਂ ਬਾਰੇ ਵਿਚਾਰ ਰੱਖੇ। ਇਸ ਮੌਕੇ ਮੀਤ ਪ੍ਰਧਾਨ ਚਰਨਜੀਤ ਕੌਰ, ਸੁਖਵਿੰਦਰ ਸਿੰਘ, ਡਾ. ਰਾਮ ਮੂਰਤੀ ਸਮੇਤ ਹੋਰ ਅਹੁਦੇਦਾਰਾਂ ਨੇ ਵੀ ਸੁਝਾਅ ਦਿੱਤੇ। ਮੀਟਿੰਗ ਦੌਰਾਨ ਪ੍ਰਵੀਨ ਕੁਮਾਰ, ਅਮਨਦੀਪ ਸਿੰਘ ਬੈਂਸ, ਕੁਲਵਿੰਦਰ ਕੌਰ, ਪ੍ਰਿੰਸੀਪਲ ਜਗਮੋਹਨ ਸਿੰਘ, ਕੋਚ ਮਨਵੀਰ ਸਿੰਘ ਅਤੇ ਮਨਜੀਤ ਸਿੰਘ ਸੈਦੋਂ ਪੱਟੀ ਹਾਜ਼ਰ ਸਨ।