- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਵਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਵਤੰਤਰਤਾ ਸੈਨਾਨੀਆਂ ਦੀ ਮੀਟਿੰਗ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਵਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਪ੍ਰਤੀ ਸਰਕਾਰ ਦੇ ਰਵੱਈਏ ਨੂੰ ਲੈ ਕੇ ਭਾਰੀ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਵਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨ੍ਹਾਂ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਸਰਕਾਰ ਕੋਲ ਵਾਰ-ਵਾਰ ਸਮਾਂ ਮੰਗਿਆ ਗਿਆ। ਉਨ੍ਹਾਂ ਦੱਸਿਆ ਕਿ ਹਰ ਵਾਰ ਸਮਾਂ ਦੇਣ ਦੇ ਬਾਵਜੂਦ ਮੌਕੇ ’ਤੇ ਮੀਟਿੰਗ ਰੱਦ ਕਰ ਦਿੱਤੀ ਗਈ, ਜਿਸ ਕਾਰਨ ਸਵਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਮੌਜੂਦਾ ਸਰਕਾਰ ਦੇ ਜਿਹੜੇ ਵੀ ਨੁਮਾਇੰਦੇ ਚੋਣ ਮੈਦਾਨ ਵਿੱਚ ਉਤਰਣਗੇ, ਉਨ੍ਹਾਂ ਦੇ ਵਿਰੋਧ ਸਬੰਧੀ ਸੰਗਠਨ ਵੱਲੋਂ ਆਪਣੀ ਰਣਨੀਤੀ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਨਰਿੰਦਰ ਸਿੰਘ, ਉਪ ਪ੍ਰਧਾਨ ਹਰਦੀਪ ਸਿੰਘ, ਬੀਬੀ ਦਵਿੰਦਰਜੀਤ ਕੌਰ, ਸੁਰਿੰਦਰ ਸਿੰਘ, ਬਾਬਾ ਬਾਠ, ਕੁਲਵੰਤ ਸਿੰਘ ਸਮੇਤ ਹੋਰ ਸਾਥੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।