- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਦੀਘਾਟੀ ਦੀ ਮਿੱਟੀ, ਸਵੈਮਾਣ ਦਾ ਤਿਲਕ’ ਸਮਾਗਮ ਲਈ ਚਲਾਈ ਜਾ ਰਹੀ ਮੁਹਿੰਮ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ‘ਹਲਦੀਘਾਟੀ ਦੀ ਮਿੱਟੀ, ਸਵੈਮਾਣ ਦਾ ਤਿਲਕ’ ਸਮਾਗਮ ਨੂੰ ਲੈ ਕੇ ਰਾਜਸਥਾਨ ਦੀ ਇਤਿਹਾਸਕ ਹਲਦੀਘਾਟੀ ਤੋਂ ਲਿਆਂਦੀ ਗਈ ਪਵਿੱਤਰ ਮਿੱਟੀ ਦਾ ਕਲਸ਼ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਪ੍ਰਬੰਧਕ ਪਵਿੱਤਰ ਮਿੱਟੀ ਨਾਲ ਭਰਿਆ ਕਲਸ਼ ਲੈ ਕੇ ਸਹੋਤਾ, ਆਲੋ ਭੱਟੀ, ਨਨਸੋਤਾ, ਨੰਗਲ ਸਮੇਤ ਵੱਖ-ਵੱਖ ਪਿੰਡਾਂ ਵਿੱਚ ਪੁੱਜੇ। ਇਸ ਮੌਕੇ ਸੁਮਿਤ ਡਡਵਾਲ, ਸਚਿਨ ਸਮਿਆਲ, ਵਿਕਾਸ ਮਨਕੋਟੀਆ, ਸੰਦੀਪ ਮਨਹਾਸ, ਵਰਿੰਦਰ ਲਗਵਾਲ ਆਦਿ ਨੇ ਦੱਸਿਆ ਕਿ 3 ਅਕਤੂਬਰ ਨੂੰ ਸਥਾਨਕ ਮਨਕੋਟੀਆ ਫਾਰਮ ਵਿਖੇ ‘ਹਲਦੀਘਾਟੀ ਦੀ ਮਿੱਟੀ, ਸਵੈਮਾਣ ਦਾ ਤਿਲਕ’ ਸਮਾਗਮ ਕਰਵਾਇਆ ਜਾ ਰਿਹਾ ਹੈ। ਸਮਾਗਮ ਨੂੰ ਲੈ ਕੇ ਇਲਾਕੇ ਦੇ ਪਿੰਡਾਂ ਵਿੱਚ ਵਿਆਪਕ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਲਦੀਘਾਟੀ ਭਾਰਤੀ ਇਤਿਹਾਸ ਵਿੱਚ ਵੀਰਤਾ, ਤਿਆਗ, ਹੌਸਲਾ ਅਤੇ ਸਵੈਮਾਣ ਦਾ ਪ੍ਰਤੀਕ ਹੈ ਤੇ ਸਮਾਗਮ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਮਾਣਮੱਤੇ ਇਤਿਹਾਸ ਅਤੇ ਵੀਰ ਯੋਧਿਆਂ ਦੇ ਸੰਘਰਸ਼ ਤੋਂ ਜਾਣੂ ਕਰਵਾਉਣ ਸਮੇਤ ਉਨ੍ਹਾਂ ਵਿੱਚ ਰਾਸ਼ਟਰ ਭਗਤੀ ਤੇ ਆਤਮ ਸਨਮਾਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 3 ਅਕਤੂਬਰ ਨੂੰ ਮਨਕੋਟੀਆ ਫਾਰਮ ਵਿਖੇ ਕਰਵਾਏ ਜਾ ਰਹੇ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ। ਇਸ ਮੌਕੇ ਠਾਕੁਰ ਕਮਲਜੀਤ ਸਿੰਘ, ਸਰਪੰਚ ਸੁਰਮ ਸਿੰਘ, ਲੱਕੀ ਮੁਸਾਹਿਬਪੁਰ ਅਤੇ ਵੱਖ-ਵੱਖ ਪਿੰਡਾਂ ਦੇ ਪਤਵੰਤੇ, ਨੌਜਵਾਨ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।