- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੰਪਿਊਟਰ ਅਧਿਆਪਕ 20 ਨੂੰ ਸੰਗਰੂਰ ’ਚ ਕਰਨਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ

ਜਗਤਾਰ ਸਿੰਘ ਬ੍ਰਹਮੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਕੰਪਿਊਟਰ ਟੀਚਰਜ਼ ਯੂਨੀਅਨ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਵਿਸ਼ਾਲ ਬਿੰਨੀ ਨੇ ਦੱਸਿਆ ਕਿ ਸਰਕਾਰ ਦੇ ਝੂਠੇ ਲਾਰਿਆਂ ਤੋਂ ਤੰਗ ਆ ਕੇ ਜਥੇਬੰਦੀ ਨੇ ਫੈਸਲਾ ਕੀਤਾ ਹੈ। 20 ਸਤੰਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਵਿਖੇ ਵਿਸ਼ਾਲ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰ ਕੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪੱਕੇ ਮੋਰਚੇ ਦਾ ਐਲਾਨ ਮੀਟਿੰਗ ਵਿੱਚ ਆਗੂਆਂ ਨੇ ਦੋਸ਼ ਲਾਇਆ ਕਿ ਸੂਬੇ ਦੇ 6640 ਕੰਪਿਊਟਰ ਅਧਿਆਪਕਾਂ ਨੂੰ 2 ਦਸੰਬਰ 2010 ਨੂੰ ਰਾਜਪਾਲ ਦੀ ਪ੍ਰਵਾਨਗੀ ਨਾਲ ਰੈਗੂਲਰ ਨੋਟੀਫਿਕੇਸ਼ਨ ਅਤੇ ਸਾਲ 2011 ਵਿੱਚ ਰੈਗੂਲਰ ਨਿਯੁਕਤੀ ਪੱਤਰ ਮਿਲ ਚੁੱਕੇ ਹਨ, ਪਰ ਮੌਜੂਦਾ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਧਿਆਪਕਾਂ ਦੇ ਪੱਖ ਵਿੱਚ ਫੈਸਲਾ ਸੁਣਾਏ ਜਾਣ ਦੇ ਬਾਵਜੂਦ ਸਰਕਾਰ ਇਸ ਨੂੰ ਅਮਲ ਵਿੱਚ ਲਿਆਉਣ ਦੀ ਬਜਾਏ ਸੁਪਰੀਮ ਕੋਰਟ ਵਿੱਚ ਚੁਣੌਤੀ ਦੇ ਕੇ ਅਧਿਆਪਕਾਂ ਦਾ ਸ਼ੋਸ਼ਣ ਕਰ ਰਹੀ ਹੈ। ਯੂਨੀਅਨ ਦੇ ਮੈਂਬਰਾਂ ਰਣਜੀਤ ਸਿੰਘ, ਪਲਵਿੰਦਰ ਸਿੰਘ, ਨਰਿੰਦਰ ਸ਼ੇਰਗੜ੍ਹ, ਨਰਿੰਦਰ ਗਿਲਜੀਆਂ ਨੇ ਕਿਹਾ ਕਿ 20 ਸਤੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਲਾਵਾ ਸੰਗਰੂਰ ਅਤੇ ਸਮੁੱਚੇ ਪੰਜਾਬ ਵਿੱਚੋਂ ਕੰਪਿਊਟਰ ਅਧਿਆਪਕ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕ ਪਾਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ।