- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਬੰਧੀ ਮੀਟਿੰਗ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ ਆਗੂ ਪ੍ਰਿੰਸ ਪਲਿਆਲ ਗੜਦੀਵਾਲਾ, ਜਗਵਿੰਦਰ ਸਿੰਘ, ਸਚਿਨ ਕੁਮਾਰ, ਗੁਰਮੁੱਖ ਸਿੰਘ ਬਲਾਲਾ, ਦਵਿੰਦਰ ਹੁਸ਼ਿਆਰਪੁਰ ਦੀ ਅਗਵਾਈ ਹੇਠ ਹੋਈ। ਇਸ ਮੌਕੇ ਆਗੂਆਂ ਨੇ ਕਿਹਾ ਕਿ 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਥੀ ਸੰਗਰੂਰ ਰੈਲੀ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮ ਮੰਗਾਂ ਨੂੰ ਤੁਰੰਤ ਪੂਰਾ ਕਰੇ। ਉਨ੍ਹਾਂ ਕਿਹਾ ਕਿ ਸਰਕਾਰ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕਰੇ ਅਤੇ ਬਕਾਏ ਡੀਏ ਦਾ ਪੱਤਰ ਜਾਰੀ ਕਰੇ। ਉਨ੍ਹਾਂ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਗਰੂਰ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ, ਰਮਨਦੀਪ ਸ਼ਰਮਾ, ਸਰਤਾਜ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਅਨਿਲ ਕੁਮਾਰ, ਭੁਪਿੰਦਰ ਸਿੰਘ, ਸਚਿਨ ਕੁਮਾਰ, ਬਚਿੱਤਰ ਸਿੰਘ, ਜਗਦੀਸ਼ ਸਿੰਘ ਬਹਾਦਰ, ਨਵਤੇਜ ਸਿੰਘ, ਅਨਿਲ ਕੁਮਾਰ, ਮਨੋਜ ਕੁਮਾਰ ਸ਼ਰਮਾ, ਦੀਪਕ ਕੋਂਡਲ, ਮੀਕਾ ਸਿੰਘ, ਸੁਖਵਿੰਦਰ ਸਿੰਘ, ਲਖਵੀਰ ਸਿੰਘ, ਸੰਜੀਵ ਕੁਮਾਰ, ਅਮਨਦੀਪ ਸਿੰਘ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।