ਪਿੰਡ ਧਨੋਆ ਵਿਖੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਬੈਠਕ ਪਿੰਡ ਧਨੋਆ ਵਿਖੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ
Publish Date: Fri, 27 Nov 2026 03:50 PM (IST)
Updated Date: Fri, 27 Nov 2026 03:52 PM (IST)
ਪਵਿੱਤਰ ਵੇਈਂ ਦੇ ਪ੍ਰਗਟ ਅਸਥਾਨ ਤੋਂ ਭਲਕੇ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਵੇਈਂ ਦੇ ਪ੍ਰਗਟ ਅਸਥਾਨ ਤੋਂ 29 ਨਵੰਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਨੇੜਲੇ ਪਿੰਡ ਧਨੋਆ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਸਕੱਤਰ ਸੁਰਜੀਤ ਸਿੰਘ ਸੀਚੇਵਾਲ ਸਮੇਤ ਪਿੰਡ ਸੀਚੇਵਾਲ ਅਤੇ ਚੱਕ ਚੇਲਾ ਦੇ ਸਰਪੰਚ ਵਿਸ਼ੇਸ਼ ਤੌਰ ਤੇ ਪਹੁੰਚੇ। ਮੀਟਿੰਗ ਦੌਰਾਨ ਨਗਰ ਕੀਰਤਨ ਦੇ ਪ੍ਰਬੰਧਾਂ ਅਤੇ ਸੰਗਤ ਦੀ ਸਹੂਲਤ ਲਈ ਵੱਖ-ਵੱਖ ਜ਼ਿੰਮੇਵਾਰੀਆਂ ਤੈਅ ਕੀਤੀਆਂ ਗਈਆਂ। ਇਸ ਮੌਕੇ ਇੰਜ. ਸਤਨਾਮ ਸਿੰਘ ਧਨੋਆ, ਸਰਬਜੀਤ ਸਿੰਘ ਟਿੰਕੂ, ਕੈਪਟਨ ਸੁਖਵਿੰਦਰ ਸਿੰਘ ਸੋਢੀ, ਦਿਲਾਵਰ ਸਿੰਘ ਪ੍ਰਧਾਨ, ਨੰਬਰਦਾਰ ਮਨਜੀਤ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ ਸੋਨੂੰ, ਕੁਲਦੀਪ ਸਿੰਘ ਇਟਲੀ, ਜਸਪਾਲ ਸਿੰਘ, ਭੁਪਿੰਦਰ ਸਿੰਘ, ਜਸਵੀਰ ਸਿੰਘ, ਸੁਖਪ੍ਰੀਤ ਸਿੰਘ, ਰਜਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਪ੍ਰਬੰਧਕਾਂ ਨੇ ਦੱਸਿਆ ਕਿ 27 ਨਵੰਬਰ ਨੂੰ ਆਰੰਭ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 29 ਨਵੰਬਰ ਨੂੰ ਸਵੇਰੇ 7 ਵਜੇ ਗੁਰਦੁਆਰਾ ਕਲਗੀਧਰ ਸਾਹਿਬ, ਧਨੋਆ ਵਿਖੇ ਪਾਏ ਜਾਣਗੇ। ਉਪਰੰਤ ਸਵੇਰੇ 8 ਵਜੇ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਰਵਾਨਾ ਹੋਵੇਗਾ। ਨਗਰ ਕੀਰਤਨ ਦੇ ਸਵਾਗਤ ਲਈ ਪਿੰਡ ਦੀ ਸੰਗਤ ਵੱਲੋਂ ਸਫ਼ਾਈ ਮੁਹਿੰਮ ਚਲਾਉਣ ਦੇ ਨਾਲ-ਨਾਲ ਰੰਗ-ਬਿਰੰਗੀਆਂ ਲਾਈਟਾਂ ਨਾਲ ਪਿੰਡ ਨੂੰ ਸਜਾਇਆ ਜਾ ਰਿਹਾ ਹੈ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਤ ਬਲਵੀਰ ਸਿੰਘ ਸੀਚੇਵਾਲ ਮੈਂਬਰ ਪਾਰਲੀਮੈਂਟ, ਦਸੂਹਾ, ਮੁਕੇਰੀਆਂ ਅਤੇ ਟਾਂਡਾ ਦੇ ਵਿਧਾਇਕਾਂ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਸ਼ਮੂਲੀਅਤ ਕਰੇਗੀ। ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਨਿਰਮਲ ਕੁਟੀਆ ਗਾਲੋਵਾਲ ਵਿਖੇ ਸਮਾਪਤ ਹੋਵੇਗਾ।