- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰੀ ਕਾਨੂੰਨ ਮੰਤਰੀ ਨੂੰ ਮਿਲੇ ਵਿਧਾਇਕ ਮਹਾਜਨ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਵਿਗੜ ਰਹੀ ਸਥਿਤੀ ਅਤੇ ਵਧ ਰਹੀਆਂ ਅਪਰਾਧਿਕ ਘਟਨਾਵਾਂ ਦੇ ਮੁੱਦੇ ਨੂੰ ਲੈ ਕੇ ਮੁਕੇਰੀਆਂ ਤੋਂ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਜੰਗੀ ਲਾਲ ਮਹਾਜਨ ਨੇ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਮਾਮਲਿਆਂ ’ਤੇ ਚਰਚਾ ਕਰਦਿਆਂ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਦੀ ਅਪੀਲ ਕੀਤੀ। ਵਿਧਾਇਕ ਮਹਾਜਨ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਸੂਬਾ ਸਰਕਾਰ ਲਈ ਵੱਡੀ ਚੁਣੌਤੀ ਬਣ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਹੈ। ਅਪਰਾਧਿਕ ਸਰਗਰਮੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਬਿਨਾਂ ਕਿਸੇ ਸਿਆਸੀ ਜਾਂ ਹੋਰ ਦਬਾਅ ਦੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਪੰਜਾਬ ਦੀ ਸਥਿਤੀ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਸ਼ਾਂਤੀ ਕਾਇਮ ਰੱਖਣ ਦੇ ਨਾਲ-ਨਾਲ ਲੋਕਾਂ ਦਾ ਪ੍ਰਸ਼ਾਸਨ ਅਤੇ ਕਾਨੂੰਨ ਵਿਵਸਥਾ ਪ੍ਰਤੀ ਭਰੋਸਾ ਮਜ਼ਬੂਤ ਕਰਨਾ ਵੀ ਬੇਹੱਦ ਜ਼ਰੂਰੀ ਹੈ।