- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ " ਵਿਧਾਇਕ ਰਾਜਾ "

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ
ਟਾਂਡਾ ਉੜਮੁੜ : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਸ਼ੁਰੂ ਕੀਤੀ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਕਰੀਬ 403 ਮੁਕੱਦਮੇ ਨਸ਼ਾ ਤਸਕਰਾਂ ਖ਼ਿਲਾਫ਼ ਦਰਜ ਕਰ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਹੈ ਤੇ ਨਸਾ ਤਸਕਰਾਂ ਦੀ ਕਰੀਬ 12 ਕਰੋੜ 75 ਲੱਖ ਕੀਮਤ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਇਹ ਵਿਚਾਰ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਆਪਣੇ ਟਾਂਡਾ ਦਫ਼ਤਰ ਵਿਖੇ ਟਾਂਡਾ ਪੁਲਿਸ ਦੇ ਉੱਚ ਅਧਿਕਾਰੀਆਂ ਡੀਐਸਪੀ ਟਾਂਡਾ ਦਵਿੰਦਰ ਸਿੰਘ ਬਾਜਵਾ, ਐੱਸਐੱਚਓ ਟਾਂਡਾ ਅਮਰਜੀਤ ਕੌਰ ਸਮੇਤ ਆਲਾ ਅਫਸਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਹਰੀਕ੍ਰਿਸ਼ਨ ਕੁੱਕੂ ਸੈਣੀ, ਸੰਗਠਨ ਇੰਚਾਰਜ ਕੇਸਵ ਸਿੰਘ ਸੈਣੀ, ਕੌਂਸਲਰ ਪ੍ਰਵੀਨ ਖੰਨਾ, ਯੂਥ ਪ੍ਰਧਾਨ ਸ਼ਹਿਰੀ ਜਸਪ੍ਰੀਤ ਸਿੰਘ ਜੱਸੀ, ਨਗਰ ਕੌਂਸਲ ਦੀ ਮੀਤ ਪ੍ਰਧਾਨ ਨਰਿੰਦਰ ਕੌਰ, ਕੌਂਸਲਰ ਪਰਮਿੰਦਰ ਕੌਰ ਘੁੰਮਣ, ਕੌਂਸਲਰ ਹਰਮੀਤ ਵੜੈਚ, ਕੌਂਸਲਰ ਮਨਜੀਤ ਕੌਰ, ਕੌਂਸਲਰ ਗੁਰਬਖਸ਼ ਕੌਰ, ਕੌਂਸਲਰ ਸੇਠਰਾਮ ਸੇਠੀ, ਸਾਬਕਾ ਕੌਂਸਲਰ ਲਖਵਿੰਦਰ ਸਿੰਘ ਮੁਲਤਾਨੀ, ਸਾਬਕਾ ਸੁਮਨ ਖੋਸਲਾ, ਆਪ ਆਗੂ ਰਾਜਨ ਸੋਂਧੀ, ਅਨਿਲ ਗੋਰਾ, ਚੰਦਰਮੋਹਨ ਲਾਡੀ, ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ। ਵਿਧਾਇਕ ਰਾਜਾ ਗਿੱਲ ਨੇ ਸ਼ਹਿਰ ਵਾਸੀਆਂ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਦੇ ਧਿਆਨ ਵਿੱਚ ਕਿਸੇ ਨਸ਼ਾ ਤਸਕਰ ਸਬੰਧੀ ਕੋਈ ਜਾਣਕਾਰੀ ਹੋਵੇ ਤਾਂ ਸਿੱਧੀ ਉਨ੍ਹਾਂ ਦੇ ਧਿਆਨ ਵਿੱਚ ਲਿਆਵੇ ਤਾਂ ਜੋਂ ਉਨ੍ਹਾਂ ਨੂੰ ਕਾਬੂ ਕਰ ਕੇ ਕਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਸਰਕਾਰ ’ਤੇ ਪੁਲਿਸ ਦੇ ਸਹਿਯੋਗ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਮ ਆਦਮੀ ਪਾਰਟੀ ਆਗੂ ਦਾ ਕਿਸੇ ਨਸਾ ਤਸਕਰ ਸਬੰਧ ਸਾਹਮਣੇ ਆਉਂਦਾ ਹੈ ਜਾਂ ਕਿਸੇ ਨਸਾ ਤਸਕਰ ਦੀ ਮਦਦ ਲਈ ਅੱਗੇ ਆਇਆ ਉਸ ਨੂੰ ਪਾਰਟੀ ਵਿੱਚੋਂ ਰੁਖ਼ਸਤ ਕਰ ਦਿੱਤਾ ਜਾਵੇਗਾ।