- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਅਤੇ ਆਗਾਮੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਕੇਸ਼ ਕੁਮਾਰ ਮੀਣਾ ਦੀ ਪ੍ਰਧਾਨਗੀ ਹੇਠ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੁਮਾਇੰਦਿਆਂ ਨੂੰ ਵਿਸ਼ੇਸ਼ ਸੰਖੇਪ ਸੁਧਾਈ ਦੇ ਨਿਰਧਾਰਤ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਦੀ ਸੁਧਾਈ 1 ਜਨਵਰੀ 2027 ਨੂੰ ਯੋਗਤਾ ਮਿਤੀ ਮੰਨ ਕੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਿਰਧਾਰਤ ਪ੍ਰੋਗਰਾਮ ਅਨੁਸਾਰ ਵੋਟਰ 12 ਨਵੰਬਰ 2026 ਤੋਂ 11 ਦਸੰਬਰ 2026 ਤੱਕ ਵੋਟਰ ਸੂਚੀਆਂ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰ ਸਕਣਗੇ।