650 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਉਚ ਅਧਿਕਾਰੀਆਂ ਨਾਲ ਬੈਠਕ
650 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਉਚ ਅਧਿਕਾਰੀਆਂ ਨਾਲ ਮੀਟਿੰਗ
Publish Date: Fri, 27 Nov 2026 03:22 PM (IST)
Updated Date: Fri, 27 Nov 2026 03:22 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ : ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਰੀਦਕੋਟ ਤੋਂ ਸ਼ੋਭਾ ਯਾਤਰਾ ਤਪ ਅਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚ ਰਹੀ ਹੈ, ਜਿਨਾਂ ਦੀ ਅਗਵਾਈ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਕਰਨਗੇ। ਇਸ ਸਬੰਧੀ ਮੀਟਿੰਗ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਈ ਜਿਸ ਵਿੱਚ ਕਮਿਸ਼ਨਰ ਕੇਪੀ ਬਰਾੜ ਚੰਡੀਗੜ੍ਹ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਵਿਚ ਸ਼ੋਭਾ ਯਾਤਰਾ ਦੀ ਰੂਪ ਰੇਖਾ, ਰੂਟ ਪਲਾਨ , ਲੰਗਰਾਂ ਸਬੰਧੀ, ਸ਼ੋਭਾ ਯਾਤਰਾ ਦੇ ਸਵਾਗਤ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਸ਼ੋਭਾ ਯਾਤਰਾ 02 ਦਸੰਬਰ 2026 ਨੂੰ ਫਰੀਦਕੋਟ ਤੋਂ ਆਰੰਭ ਹੋ ਕੇ ਫਿਰੋਜ਼ਪੁਰ, ਮੋਗਾ, ਲੁਧਿਆਣਾ, ਗੜਸ਼ੰਕਰ ਤੋਂ ਹੁੰਦੇ ਹੋਏ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 3 ਦਸੰਬਰ 2026 ਨੂੰ ਪਹੁੰਚੇਗੀ, 04 ਦਸੰਬਰ 2026 ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ, 6 ਦਸੰਬਰ 2026 ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਅਤੇ ਕੀਰਤਨ ਦੀਵਾਨ ਸਜਾਏ ਜਾਣਗੇ। ਇਸ ਮੀਟਿੰਗ ’ਚ ਐਸ ਡੀ ਐਮ ਗੜ੍ਹਸ਼ੰਕਰ ਸੰਜੀਵ ਕੁਮਾਰ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਮੱਖਣ ਸਿੰਘ ਵਾਹਿਦਪੁਰੀ, ਜੀਤ ਸਿੰਘ ਬਗਵਾਈ, ਥਾਣਾ ਮੁਖੀ ਗੜ੍ਹਸ਼ੰਕਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।