- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
64ਵਾਂ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 15 ਤੋਂ 22 ਫਰਵਰੀ 2027 ਤੱਕ ਹੋਵੇਗਾ

ਸਤਨਾਮ ਲੋਈ, ਪੰਜਾਬੀ ਜਾਗਰਣ, ਮਾਹਿਲਪੁਰ : ਪ੍ਰਿੰਸੀਪਲ ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ ਦੀ ਅਹਿਮ ਮੀਟਿੰਗ ਪ੍ਰਧਾਨ ਕੁਲਵੰਤ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 64ਵੇਂ ਆਲ ਇੰਡੀਆ ਪ੍ਰਿੰਸੀਪਲ ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦੇ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਕਲੱਬ ਦੇ ਜਨਰਲ ਸਕੱਤਰ ਡਾ. ਪਰਮਪ੍ਰੀਤ ਕੈਂਡੋਵਾਲ ਨੇ ਦੱਸਿਆ ਕਿ ਟੂਰਨਾਮੈਂਟ 15 ਤੋਂ 22 ਫਰਵਰੀ 2027 ਤੱਕ ਕਰਵਾਇਆ ਜਾਵੇਗਾ। ਉਨ੍ਹਾਂ ਇਲਾਕੇ ਦੀਆਂ ਵੱਖ-ਵੱਖ ਟੂਰਨਾਮੈਂਟ ਕਮੇਟੀਆਂ ਨੂੰ ਇਨ੍ਹਾਂ ਮਿਤੀਆਂ ਦੌਰਾਨ ਹੋਰ ਟੂਰਨਾਮੈਂਟ ਨਾ ਕਰਵਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਅੰਡਰ-17 ਅਤੇ ਕਲੱਬ ਵਰਗ ਦੇ ਮੁਕਾਬਲੇ ਆਲ ਇੰਡੀਆ ਫੁੱਟਬਾਲ ਫੈਡਰੇਸ਼ਨ ਅਤੇ ਪੰਜਾਬ ਫੁੱਟਬਾਲ ਐਸੋਸੀਏਸ਼ਨ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਜਾਣਗੇ। ਇਸ ਮੌਕੇ ਪ੍ਰਧਾਨ ਕੁਲਵੰਤ ਸਿੰਘ ਸੰਘਾ ਨੇ ਡਾ. ਪਰਵਿੰਦਰ ਸਿੰਘ ਨੂੰ ਜ਼ਿਲ੍ਹਾ ਫੁੱਟਬਾਲ ਸੰਘ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ। ਡਾ. ਪਰਵਿੰਦਰ ਸਿੰਘ ਨੇ ਟੂਰਨਾਮੈਂਟ ਲਈ ਕਾਲਜ ਅਤੇ ਜ਼ਿਲ੍ਹਾ ਫੁੱਟਬਾਲ ਸੰਘ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਐੱਸ.ਪੀ. ਸ਼ਵਿੰਦਰਜੀਤ ਸਿੰਘ ਬੈਂਸ ਸਮੇਤ ਕਲੱਬ ਦੇ ਅਹੁਦੇਦਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।