ਮੀਰੀ-ਪੀਰੀ ਖਾਲਸਾ ਮਾਰਚ ਦਾ ਟਾਂਡਾ ਪਹੁੰਚਣ ’ਤੇ ਭਰਵਾਂ ਸਵਾਗਤ ਮੀਰੀ-ਪੀਰੀ ਖਾਲਸਾ ਮਾਰਚ ਦਾ ਟਾਂਡਾ ਪਹੁੰਚਣ ’ਤੇ ਭਰਵਾਂ ਸਵਾਗਤ
Publish Date: Mon, 21 Sep 2026 04:13 PM (IST)
Updated Date: Tue, 22 Sep 2026 04:03 AM (IST)
ਮੀਰੀ-ਪੀਰੀ ਖਾਲਸਾ ਮਾਰਚ ਦਾ ਟਾਂਡਾ ਪਹੁੰਚਣ ’ਤੇ ਭਰਵਾਂ ਸਵਾਗਤ ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਚੌਥੇ ਪੜਾਅ ਤਹਿਤ ਟਾਂਡਾ ਵਿਖੇ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਪਹੁੰਚਣ ’ਤੇ ਸੰਤ ਬਾਬਾ ਗੁਰਦਿਆਲ ਸਿੰਘ ਨੇ ਸੰਗਤਾਂ ਨਾਲ ਮਿਲਕੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਅਰਵਿੰਦਰ ਸਿੰਘ ਰਸੂਲਪੁਰ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ। ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਮੀਰੀ ਪੀਰੀ ਖਾਲਸਾ ਮਾਰਚ ਵਿੱਚ ਸ਼ਾਮਲ ਸੰਗਤ ਅਤੇ ਪੰਜ ਪਿਆਰਿਆਂ ਨੇ ਗੁਰਦੁਆਰਾ ਬਾਬਾ ਬਲਵੰਤ ਸਿੰਘ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਕੀਤੇ। ਉਸ ਤੋਂ ਬਾਅਦ ਸੋਮਵਾਰ ਸਵੇਰੇ ਕਰੀਬ 10 ਵਜੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਮੀਰੀ-ਪੀਰੀ ਖਾਲਸਾ ਮਾਰਚ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਬਲਵੰਤ ਸਿੰਘ ਦਾਰਾਪੁਰ ਟਾਂਡਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੰਤ ਬਾਬਾ ਗੁਰਦਿਆਲ ਸਿੰਘ ਵੱਲੋਂ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਰਵਾਨਗੀ ਸਮੇਂ ਵੀ ਇਲਾਕੇ ਦੀ ਸੰਗਤ ਵੱਲੋਂ ਸ਼ਰਧਾ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਰੜਾ ਮੋੜ ’ਤੇ ਨਿਰਮਲ ਭੇਖ ਰਤਨ ਸੰਤ ਬਾਬਾ ਤੇਜਾ ਸਿੰਘ, ਮੁੱਖ ਸੇਵਾਦਾਰ ਡੇਰਾ ਗੁਰਸਰ ਖੁੱਡਾ, ਬਾਬਾ ਸੁਖਦੇਵ ਸਿੰਘ ਬੇਦੀ ਡੇਰਾ ਬਾਬਾ ਨਾਨਕ ਵਾਲੇ, ਬਾਬਾ ਜਗਦੀਪ ਸਿੰਘ ਬੁਰਜ, ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ, ਹਲਕਾ ਇੰਚਾਰਜ ਅਰਵਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਸਤਪਾਲ ਸਿੰਘ, ਅਜੇਬ ਸਿੰਘ, ਬਲਦੇਵ ਸਿੰਘ, ਸਕੱਤਰ ਭਗਵੰਤ ਸਿੰਘ, ਕਲਿਆਣ ਸਿੰਘ, ਜਥੇਦਾਰ ਹਰਮੇਲ ਪ੍ਰਕਾਸ਼ ਸਿੰਘ, ਸੰਦੀਪ ਸਿੰਘ ਸੀਕਰੀ, ਬਿਕਰਮ ਸਿੰਘ ਲਾਲੀ, ਅਰਵਿੰਦਰ ਸਿੰਘ ਰਸੂਲਪੁਰ, ਲਖਵਿੰਦਰ ਸਿੰਘ ਮੁਲਤਾਨੀ, ਸਤਵਿੰਦਰ ਸਿੰਘ ਸੰਧੂ, ਕਵਲਜੀਤ ਸਿੰਘ ਤੁਲੀ, ਗੁਰਵਿੰਦਰ ਸਿੰਘ ਮੋਕਮਗੜ੍ਹ, ਸੰਦੀਪ ਸਿੰਘ, ਭਾਈ ਜ਼ੋਰਾਵਰ ਸਿੰਘ, ਭਾਈ ਬਲਜੀਤ ਸਿੰਘ, ਭਾਈ ਅਰਜਨ ਸਿੰਘ, ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਗੁਰਨਾਮ ਸਿੰਘ ਸਹਿਬਾਜਪੁਰ, ਕਮਲਜੀਤ ਸਿੰਘ ਤੁਲੀ, ਕ੍ਰਿਪਾਲ ਸਿੰਘ ਪੰਡੋਰੀ ਅਤੇ ਸੰਤ ਬਾਬਾ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਮੀਰੀ ਪੀਰੀ ਖਾਲਸਾ ਮਾਰਚ ਦਾ ਸਵਾਗਤ ਕੀਤਾ।