ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਜੰਗੀ ਲਾਲ ਮਹਾਜਨ ਦਾ ਸਨਮਾਨ
ਭਾਜਪਾ ਵਿੱਚ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਵਿਧਾਇਕ ਜੰਗੀ ਲਾਲ ਮਹਾਜਨ ਦਾ ਕੀਤਾ ਸਨਮਾਨ
Publish Date: Fri, 27 Nov 2026 06:00 PM (IST)
Updated Date: Fri, 27 Nov 2026 06:01 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ: ਭਾਜਪਾ ਦੇ ਮੁਕੇਰੀਆਂ ਤੋਂ ਵਿਧਾਇਕ ਜੰਗੀ ਲਾਲ ਮਹਾਜਨ ਨੂੰ ਪਾਰਟੀ ਸੰਗਠਨ ਵਿੱਚ ਜੁਆਇਨਿੰਗ ਕਮੇਟੀ ਦਾ ਚੇਅਰਮੈਨ ਅਤੇ ਚੋਣ ਸਿਲੈਕਸ਼ਨ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਵੱਖ-ਵੱਖ ਆਗੂਆਂ ਅਤੇ ਪਤਵੰਤਿਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਾਜਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਛੇ ਸਾਲਾਂ ਬਾਅਦ ਮੁੜ ਹੋਏ ਗੱਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਅਹਿਮ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਚੋਣਾਂ ਤੱਕ ਸੀਮਤ ਨਹੀਂ, ਸਗੋਂ ਸੂਬੇ ਦੀ ਤਰੱਕੀ, ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ ਅਤੇ ਉਦਯੋਗਾਂ ਦੇ ਪਲਾਇਨ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਦੋਵਾਂ ਪਾਰਟੀਆਂ ਦਾ ਇਕੱਠੇ ਆਉਣਾ ਸੂਬੇ ਨੂੰ ਮਜ਼ਬੂਤ ਸਿਆਸੀ ਬਦਲ ਦੇਵੇਗਾ। ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਗੱਠਜੋੜ ਦੀ ਜਿੱਤ ਦਾ ਵਿਸ਼ਵਾਸ ਵੀ ਪ੍ਰਗਟਾਇਆ। ਇਸ ਮੌਕੇ ਮੰਡਲ ਪ੍ਰਧਾਨ ਸ਼ੰਮੀ ਵਸ਼ਿਸ਼ਟ ਸਮੇਤ ਵੱਖ-ਵੱਖ ਆਗੂ ਅਤੇ ਪਤਵੰਤੇ ਹਾਜ਼ਰ ਸਨ