- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਜਿੰਪਾ ਨੇ ਲੇਬਰ ਸ਼ੈੱਡ ਤੇ ਪਿੰਡ ਠਰੋਲੀ ਵਿਖੇ ਸਮਾਗਮਾਂ ’ਚ ਕੀਤੀ ਸ਼ਿਰਕਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਦੇ ਲੇਬਰ ਸ਼ੈੱਡ ਅਤੇ ਪਿੰਡ ਠਰੋਲੀ ਵਿਖੇ ਕਰਵਾਏ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਮਜ਼ਦੂਰਾਂ, ਕਾਰੀਗਰਾਂ ਅਤੇ ਕਾਮਿਆਂ ਨੂੰ ਵਧਾਈ ਦਿੱਤੀ। ਵਿਧਾਇਕ ਜਿੰਪਾ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਸਿਰਜਣਾ, ਨਿਰਮਾਣ ਅਤੇ ਸ਼ਿਲਪਕਲਾ ਦੇ ਪ੍ਰਤੀਕ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਅਤੇ ਕਾਰੀਗਰਾਂ ਦੀ ਮਿਹਨਤ ਨਾਲ ਹੀ ਦੇਸ਼ ਅਤੇ ਸਮਾਜ ਦੀ ਤਰੱਕੀ ਦੀ ਨੀਂਹ ਮਜ਼ਬੂਤ ਹੁੰਦੀ ਹੈ। ਮਜ਼ਦੂਰ ਵਰਗ ਸਮਾਜ ਅਤੇ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ, ਇਸ ਲਈ ਉਨ੍ਹਾਂ ਦੇ ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਸਾਰਿਆਂ ਦਾ ਫਰਜ਼ ਹੈ।