- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੂੰ ਦਸੂਹਾ ਵਿਧਾਨ ਸਭਾ ਹਲਕਾ ਤੋਂ ਦੂਜੀ ਵਾਰ ਚੋਣ ਮੈਦਾਨ ’ਚ ਉਤਾਰਿਆਂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਦਸੂਹਾ : ਆਮ ਆਦਮੀ ਪਾਰਟੀ ਵੱਲੋਂ ਨਵੇਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਦਿਆ ਵਿਧਾਨ ਸਭਾ ਹਲਕਾ ਦਸੂਹਾ ਦੀ ਲਗਾਤਾਰ ਦੂਜੀ ਵਾਰ ਚੋਣ ਮੈਦਾਨ ਵਿੱਚ ਉਤਾਰਿਆ ਹਲਕਾ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਇਸ ਵੱਡੀ ਜ਼ਿੰਮੇਵਾਰੀ ਅਤੇ ਅਥਾਹ ਵਿਸ਼ਵਾਸ ਲਈ ਉਹ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਸੰਗਠਨ ਜਨਰਲ ਸਕੱਤਰ ਮਨੀਸ਼ ਸੀਸੋਦੀਆ ਅਤੇ ਸਮੁੱਚੀ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ। ਘੁੰਮਣ ਨੇ ਕਿਹਾ ਉਸਨੂੰ ਪੂਰਾ ਵਿਸ਼ਵਾਸ ਹੈ ਕਿ ਦਸੂਹਾ ਦੇ ਸੂਝਵਾਨ ਤੇ ਸਤਿਕਾਰਯੋਗ ਵੋਟਰ ਪਰਿਵਾਰ ਦੇ ਮੈਂਬਰ ਵਾਂਗ ਉਸਨੂੰ ਇਸ ਵਾਰ ਪਹਿਲਾਂ ਨਾਲੋਂ ਵੀ ਵੱਧ ਪਿਆਰ, ਸਤਿਕਾਰ ਅਤੇ ਮਾਣ ਬਖ਼ਸ਼ਣਗੇ। ਉਨ੍ਹਾਂ ਕਿਹਾ ਕਿ ਉਹ ਸਮੁੱਚੇ ਹਲਕਾ ਦਸੂਹਾ ਦੇ ਲੋਕਾਂ ਨਾਲ ਵਾਅਦਾ ਕਰਦੇ ਹਨ ਕਿ ਜਿਸ ਤਰ੍ਹਾਂ ਉਹ ਅੱਜ ਤੱਕ ਦਿਨ-ਰਾਤ ਤੁਹਾਡੀ ਸੇਵਾ ਵਿੱਚ ਹਾਜ਼ਿਰ ਰਹੇ ਹਨ, ਅੱਗੇ ਵੀ ਸੁੱਖ-ਦੁੱਖ ਵਿੱਚ ਹਮੇਸ਼ਾ ਮੂਹਰੇ ਖੜ੍ਹਾ ਰਹਾਂਗਾ। ਹਲਕੇ ਦੀ ਨਿਰੰਤਰ ਸੇਵਾ, ਚੌਤਰਫ਼ਾ ਤਰੱਕੀ ਅਤੇ ਲੋਕਾਂ ਦੇ ਵਿਸ਼ਵਾਸ ‘ਤੇ ਖਰਾ ਉਤਰਨਾ ਹੀ ਮੇਰੀ ਜ਼ਿੰਦਗੀ ਦਾ ਮੁੱਖ ਉਦੇਸ਼ ਹੈ।