- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਾਜਾ ਨੇ 600 ਤੋਂ ਵੱਧ ਪਰਿਵਾਰਾਂ ਨੂੰ ਵੰਡੇ ਰਾਸ਼ਨ ਕਾਰਡ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਟਾਂਡਾ/ਮਿਆਣੀ : ਬਲਾਕ ਟਾਂਡਾ ਅਧੀਨ ਪਿੰਡ ਮਿਆਣੀ ਵਿਖੇ ਸਰਪੰਚ ਗੁਰਪ੍ਰੀਤ ਸਿੰਘ, ਨੌਜਵਾਨ ਸਭਾ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਵਿੱਕੀ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ 600 ਤੋਂ ਵੱਧ ਲਾਭਪਾਤਰੀ ਪਰਿਵਾਰਾਂ ਨੂੰ ਰਾਸ਼ਨ ਕਾਰਡ ਵੰਡੇ ਅਤੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 12 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਇਸ ਮੌਕੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਪੰਚਾਇਤ ਮੈਂਬਰ ਮਨਜੀਤ ਸਿੰਘ, ਸਤਨਾਮ ਸਿੰਘ, ਸਰਵਣ ਕੁਮਾਰ ਅਤੇ ਸਾਬਕਾ ਸਰਪੰਚ ਹਰਬੰਸ ਸਿੰਘ ਸਮੇਤ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵਿਧਾਇਕ ਨੇ ਉਨ੍ਹਾਂ ਦਾ ਸਵਾਗਤ ਕੀਤਾ। ਵਿਧਾਇਕ ਰਾਜਾ ਗਿੱਲ ਨੇ ਕਿਹਾ ਕਿ ਸਰਕਾਰ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡ ਮਿਆਣੀ ਨੂੰ ਨਗਰ ਕੌਂਸਲ ਦਾ ਦਰਜਾ ਦਿਵਾਉਣਾ ਉਨ੍ਹਾਂ ਦਾ ਸੁਪਨਾ ਹੈ। ਇਸ ਮੌਕੇ ਸਰਪੰਚ ਜਸਵੰਤ ਸਿੰਘ ਬਿੱਟੂ ਨੇ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਮਾਗਮ ਵਿੱਚ ਕਈ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਰ ਸਨ।