ਵਿਧਾਇਕ ਰਾਜਾ ਨੇ ਲੱਖਾਂ ਦੀ ਲਾਗਤ ਵਾਲੇ ਨਿਰਮਾਣ ਕਾਰਜ ਕਰਵਾਏ ਸ਼ੁਰੂ ਵਿਧਾਇਕ ਰਾਜਾ ਨੇ ਲੱਖਾਂ ਦੀ ਲਾਗਤ ਵਾਲੇ ਨਿਰਮਾਣ ਕਾਰਜ ਕਰਵਾਏ ਸ਼ੁਰੂ
Publish Date: Sat, 14 Nov 2026 04:54 PM (IST)
Updated Date: Sat, 14 Nov 2026 04:57 PM (IST)
ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ ਟਾਂਡਾ ਉੜਮੁੜ : ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਤੋਰਦਿਆਂ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਵਾਰਡ ਨੰਬਰ 15 ਵਿੱਚ 19 ਲੱਖ 13 ਹਜ਼ਾਰ ਰੁਪਏ ਦੀ ਲਾਗਤ ਨਾਲ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਹਰਿਕਿਸ਼ਨ ਸੈਣੀ ਅਤੇ ਵਾਰਡ ਕੌਂਸਲਰ ਜਸਵੰਤ ਕੌਰ ਮੁਲਤਾਨੀ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਟਾਂਡਾ ਨੂੰ ਆਧੁਨਿਕ ਅਤੇ ਸਮਾਰਟ ਸਿਟੀ ਵਜੋਂ ਵਿਕਸਤ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੈ। ਸ਼ਹਿਰ ਦੇ ਹਰੇਕ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਤੋਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮਿਲ ਸਕਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਾਰਡ ਵਿੱਚ ਕੋਈ ਵਿਕਾਸ ਕਾਰਜ ਰੁਕਿਆ ਹੋਇਆ ਹੈ ਤਾਂ ਉਹ ਸਿੱਧਾ ਉਨ੍ਹਾਂ ਨਾਲ ਸੰਪਰਕ ਕਰਨ। ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਵਾਈਆਂ ਜਾਣਗੀਆਂ। ਉਨ੍ਹਾਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਬਲਾਕ ਸੰਮਤੀ ਚੇਅਰਮੈਨ ਸੁਖਵਿੰਦਰਜੀਤ ਸਿੰਘ ਝਾਵਰ, ਕੌਂਸਲਰ ਪ੍ਰਵੀਨ ਖੰਨਾ, ਸੇਠ ਰਾਮ ਸੇਠੀ, ਹਰਮੀਤ ਵੜੈਚ, ਮਨਜੀਤ ਕੌਰ, ਪਰਮਜੀਤ ਕੌਰ ਘੁੰਮਣ, ਗੁਰਬਖਸ਼ ਕੌਰ, ਸਰੋਜ ਬਾਲਾ, ਲਖਵਿੰਦਰ ਸਿੰਘ ਮੁਲਤਾਨੀ, ਸੁਰਿੰਦਰਜੀਤ ਬਿੱਲੂ ਸੈਣੀ, ਅਨਿਲ ਕੁਮਾਰ ਗੋਰਾ, ਗੁਰਮੀਤ ਬਿੱਟੂ ਅਤੇ ਅਮਨ ਘੁੰਮਣ ਸਮੇਤ ਨਗਰ ਕੌਂਸਲ ਦੇ ਕਰਮਚਾਰੀ ਹਾਜ਼ਰ ਸਨ।