ਵਿਧਾਇਕ ਜਿੰਪਾ ਨੇ ਲੋਕਾਂ ਨਾਲ ਕੀਤਾ ਵਿਚਾਰ-ਵਟਾਂਦਰਾ ਵਿਧਾਇਕ ਜਿੰਪਾ ਨੇ ਲੋਕਾਂ ਨਾਲ ਕੀਤਾ ਵਿਚਾਰ-ਵਟਾਂਦਰਾ
Publish Date: Fri, 30 Oct 2026 03:34 PM (IST)
Updated Date: Fri, 30 Oct 2026 03:37 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵੀਰਵਾਰ ਨੂੰ ਹੁਸ਼ਿਆਰਪੁਰ ਦੀ ਬਲਵੀਰ ਕਲੋਨੀ ਅਤੇ ਸੁੰਦਰ ਨਗਰ ਦਾ ਦੌਰਾ ਕਰਕੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਤੇ ਹੋਰ ਸਥਾਨਕ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਦੌਰੇ ਦੌਰਾਨ ਵਿਧਾਇਕ ਨੇ ਵਸਨੀਕਾਂ ਨਾਲ ਗੱਲਬਾਤ ਕਰਕੇ ਇਲਾਕੇ ਵਿੱਚ ਨਸ਼ੇ ਨਾਲ ਸਬੰਧਤ ਸਥਿਤੀ ਨੂੰ ਸਮਝਣ ਦਾ ਯਤਨ ਕੀਤਾ। ਉਨ੍ਹਾਂ ਨੇ ਲੋਕਾਂ ਦੇ ਵਿਚਾਰ ਸੁਣੇ ਅਤੇ ਉਨ੍ਹਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਤੇ ਚਰਚਾ ਕੀਤੀ। ਇਸ ਵਿਚਾਰ-ਵਟਾਂਦਰਾ ਦਾ ਮੁੱਖ ਉਦੇਸ਼ ਸਥਾਨਕ ਲੋਕਾਂ ਦੀਆਂ ਚਿੰਤਾਵਾਂ ਨੂੰ ਜਾਣਨਾ ਅਤੇ ਇਲਾਕੇ ਵਿੱਚ ਨਸ਼ੇ ਦੀ ਸਮੱਸਿਆ ਸਮੇਤ ਲੋਕ ਹਿੱਤ ਨਾਲ ਜੁੜੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ। ਵਿਧਾਇਕ ਨੇ ਕਿਹਾ ਕਿ ਇਹ ਦੌਰਾ ਸਥਾਨਕ ਵਸਨੀਕਾਂ ਨਾਲ ਸਿੱਧਾ ਸੰਪਰਕ ਸਥਾਪਿਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਦੀ ਦਿਸ਼ਾ ਵਿੱਚ ਮਹੱਤਵਪੂਰਨ ਰਿਹਾ। ਲੋਕਾਂ ਨਾਲ ਗੱਲਬਾਤ ਰਾਹੀਂ ਇਲਾਕੇ ਦੀ ਮੌਜੂਦਾ ਸਥਿਤੀ ਅਤੇ ਉਨ੍ਹਾਂ ਦੀਆਂ ਲੋੜਾਂ ਬਾਰੇ ਫੀਡਬੈਕ ਲਿਆ ਗਿਆ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਲਾਕੇ ਦੇ ਦੌਰੇ ਦੌਰਾਨ ਨਸ਼ੇ ਦੇ ਮੁੱਦੇ ਤੇ ਸਥਾਨਕ ਵਸਨੀਕਾਂ ਨਾਲ ਚਰਚਾ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਮੁੱਖ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ। ਇਸ ਮੌਕੇ ਓਐੱਸਡੀ ਟੂ ਅਰਬਨ ਅਫੇਅਰਜ਼ ਓਇਸ਼ੀ ਮੰਡਲ, ਐਕਸਟਰਾ ਅਸਿਸਟੈਂਟ ਕਮਿਸ਼ਨਰ ਗੁਰਕੰਵਲ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।