ਹੁਸ਼ਿਆਰਪੁਰ ਕੇਂਦਰੀ ਜੇਲ੍ਹ 'ਚ ਫਿਰ ਮਿਲਿਆ ਮੋਬਾਇਲ : ਬੈਰਕ ਨੰਬਰ 18 ਦੀ ਤਲਾਸ਼ੀ ਦੌਰਾਨ ਕੈਦੀ ਕੋਲੋਂ ਕੀਪੈਡ ਫੋਨ ਬਰਾਮਦ, ਮਾਮਲਾ ਦਰਜ
ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਪ੍ਰਿੰਸ ਉਰਫ ਬਾਬਾ ਪੁੱਤਰ ਪਿਆਰਾ ਰਾਮ ਵਾਸੀ ਮੁਹੱਲਾ ਬਾਲਮੀਕੀ, ਕੈਠਾ (ਦਸੂਹਾ) ਵਜੋਂ ਹੋਈ ਹੈ, ਜੋ ਕਿ ਇਸ ਵੇਲੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਬੰਦ ਹੈ।
Publish Date: Wed, 03 Jun 2026 11:43 AM (IST)
Updated Date: Wed, 03 Jun 2026 11:49 AM (IST)
ਸੰਜੀਵ ਸੂਦ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਅੰਦਰ ਇੱਕ ਕੈਦੀ ਕੋਲੋਂ ਕਥਿਤ ਤੌਰ ’ਤੇ ਮੋਬਾਇਲ ਫੋਨ ਮਿਲਣ ਦੇ ਮਾਮਲੇ ਵਿੱਚ ਪ੍ਰੀਜਨ ਐਕਟ ਦੀ ਧਾਰਾ 52-ਏ ਹੇਠ ਮੁਕੱਦਮਾ ਦਰਜ ਕੀਤਾ ਹੈ।
ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਪ੍ਰਿੰਸ ਉਰਫ ਬਾਬਾ ਪੁੱਤਰ ਪਿਆਰਾ ਰਾਮ ਵਾਸੀ ਮੁਹੱਲਾ ਬਾਲਮੀਕੀ, ਕੈਠਾ (ਦਸੂਹਾ) ਵਜੋਂ ਹੋਈ ਹੈ, ਜੋ ਕਿ ਇਸ ਵੇਲੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿੱਚ ਬੰਦ ਹੈ।
ਇਹ ਮਾਮਲਾ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਜਗਵਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਅਨੁਸਾਰ, ਬੀਤੀ 2 ਜੂਨ ਨੂੰ ਬੈਰਕ ਨੰਬਰ 18 ਵਿੱਚ ਬੰਦ ਕੈਦੀ ਦੀ ਤਲਾਸ਼ੀ ਦੌਰਾਨ ਉਸਦੇ ਕੋਲੋਂ ਇੱਕ ਕੀਪੈਡ ਮੋਬਾਇਲ ਫੋਨ ਬਿਨਾ ਸਿਮ ਕਾਰਡ ਕਥਿਤ ਤੌਰ ’ਤੇ ਬਰਾਮਦ ਹੋਇਆ।
ਪੁਲਿਸ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਮੁਲਜ਼ਮ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।