-

ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਿਆਪਕ ਉਪਰਾਲੇ ਤਹਿਤ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਮਿਸ਼ਨ ਅਧੀਨ ਬਲਾਕ ਪ੍ਾਇਮਰੀ ਹੈਲਥ ਸੈਂਟਰ ਚੱਕੋਵਾਲ ਵਿਖੇ ਹਲਕਾ ਵਿਧਾਇਕ ਪਵਨ ਕੁਮਾਰ ਆਦੀਆ ਵੱਲੋਂ ਡਾ. ਓਪੀ ਗੋਜਰਾ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਅਧੀਨ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਵੈਨ ਨੂੰ ਰਵਾਨਾ ਕਰਨ ਮੌਕੇ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਿਹਤ ਜਾਗਰੂਕਤਾ ਮੁਹਿੰਮ ਉਲੀਕਣਾ ਇਕ ਵਧੀਆ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਰਹਿੰਦੇ ਗਰੀਬ, ਬਜ਼ੁਰਗ, ਅਪਾਹਜ਼, ਬੱਚੇ ਤੇ ਹੋਰ ਲੋੜਵੰਦ ਵਿਅਕਤੀ ਜਿਹੜੇ ਸ਼ਹਿਰ ਦੇ ਹਸਪਤਾਲਾਂ ਤਕ ਦਵਾਈ ਲੈਣ ਲਈ ਨਹੀਂ ਪਹੁੰਚ ਸਕਦੇ, ਅਜਿਹੇ ਮਰੀਜ਼ਾਂ ਲਈ ਅਜਿਹੇ ਮੋਬਾਈਲ ਮੈਡੀਕਲ ਕੈਂਪ ਵਰਦਾਨ ਸਾਬਤ ਹੋਣਗੇ। ਜਿੱਥੇ ਐਲੋਪੈਥੀ, ਹੋਮਿਓਪੈਥੀ ਤੇ ਆਯੂਰਵੈਦਿਕ ਡਾਕਟਰਾਂ ਦੀਆਂ ਮਾਹਿਰ ਟੀਮਾਂ ਮਰੀਜ਼ਾਂ ਦਾ ਚੈਕੱਅਪ ਕਰ ਕੇ ਮੁਫ਼ਤ ਦਵਾਈਆਂ ਵੀ ਦੇਣਗੀਆਂ।

ਇਸ ਮੌਕੇ ਡਾ. ਓਪੀ ਗੋਜਰਾ ਨੇ ਕਿਹਾ ਕਿ ਇਹ ਜਾਗਰੂਕਤਾ ਵੈਨ ਬਲਾਕ ਚੱਕੋਵਾਲ ਦੇ ਪਿੰਡਾਂ 'ਚ 16 ਦਿਨ ਲੋਕਾਂ ਨੂੰ ਬਿਮਾਰੀਆਂ ਸਬੰਧੀ ਤੇ ਸਿਹਤ ਵਿਭਾਗ ਵੱਲੋਂ ਦਿੱਤੀ ਜਾਂਦੀਆਂ ਸਿਹਤ ਸਹੂਲਤਾਂ ਪ੍ਤੀ ਜਾਗਰੂਕ ਕਰੇਗੀ। ਵੈਨ 'ਚ ਵੱਖ ਵੱਖ ਸਕੀਮਾਂ ਦੀ ਜਾਣਕਾਰੀ ਮੁਹੱਈਆਂ ਕਰਵਾਉਂਦੀਆਂ ਫਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ। ਜਾਗਰੂਕਤਾ ਕੈਂਪਾਂ ਦੌਰਾਨ ਸਾਧਾਰਣ ਬਿਮਾਰੀਆਂ ਤੋਂ ਲੈ ਕੇ ਸਵਾਈਨ ਫਲੁੂ, ਡੇਂਗੂ, ਮਲੇਰੀਆ, ਏਡਜ਼ ਤੇ ਕੈਂਸਰ ਆਦਿ ਭਿਆਨਕ ਬਿਮਾਰੀਆਂ ਤੋਂ ਬਚਾਓ ਸਬੰਧੀ ਵੀ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ ਵੱਖ 16 ਪਿੰਡਾਂ 'ਚ ਮੁਫ਼ਤ ਮੈਡੀਕਲ ਕੈਂਪ ਵੀ ਉਲੀਕੇ ਗਏ ਹਨ।

ਉਕਤ ਰਸਮੀ ਮੌਕੇ ਡੈਂਟਲ ਸਰਜਨ ਡਾ. ਸੁਰਿੰਦਰ ਕੁਮਾਰ, ਮੈਡੀਕਲ ਅਫ਼ਸਰ ਡਾ. ਮਾਨਵ ਸਿੰਘ, ਬੀਈਈ ਰਮਨਦੀਪ ਕੌਰ, ਹੈਲਥ ਇੰਸਪੈਕਟਰ ਸ਼੍ਰੀ ਮਨਜੀਤ ਸਿੰਘ, ਐੱਲਅੱੈਚਵੀ ਕਿ੍ਸ਼ਨਾ ਰਾਣੀ, ਏਅੱੈਨਅੱੈਮ ਊਸ਼ਾ ਰਾਣੀ ਤੇ ਹੋਰ ਮੈਂਬਰ ਸ਼ਾਮਿਲ ਹੋਏ।