v> ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਇਕ ਹਵਾਲਾਤੀ ਕੋਲੋਂ ਇਕ ਮੋਬਾਈਲ ਫੋਨ ਬਰਾਮਦ ਹੋਣ 'ਤੇ ਥਾਣਾ ਸਿਟੀ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਮੰਗਲ ਰਾਮ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਪਾੜ੍ਹਾ ਗੁਰਦਾਸਪੁਰ ਹਾਲ ਵਾਸੀ ਪਠਾਨਕੋਟ ਵਜੋਂ ਹੋਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਦੇ ਏਐੱਸਆਈ ਕਿਰਨ ਸਿੰਘ ਨੇ ਕੇਂਦਰੀ ਜੇਲ੍ਹ ਦੇ ਸੁਪਰੀਡੈਂਟ ਅਵਤਾਰ ਕ੍ਰਿਸਨ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਅਵਤਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਤਲਾਸ਼ੀ ਦੌਰਾਨ ਬੈਰਕ ਨੰਬਰ-2 ਦੇ ਉਕਤ ਹਵਾਲਾਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋ ਇਕ ਚਿੱਟੇ ਰੰਦ ਦਾ ਟੱਚ ਮੋਬਾਈਲ ਫੋਨ ਬਰਾਮਦ ਕੀਤੀ ਗਿਆ, ਜਿਸ ਦੀ ਸੂਚਨਾ ਥਾਣਾ ਸਿਟੀ ਦੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਨੇ ਮੋਬਾਈਲ ਫੋਨ ਆਪਣੇ ਕਬਜ਼ੇ 'ਚ ਲੈ ਕੇ ਮੁਲਜ਼ਮ ਮੰਗਲ ਰਾਮ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted By: Sarabjeet Kaur