ਮਾਡਰਨ ਗਰੁੱਪ ਆਫ਼ ਕਾਲਜਿਸ ਨੇ ਉਦਯੋਗਿਕ ਦੌਰਾ ਕਰਵਾਇਆ
ਮਾਡਰਨ ਗਰੁੱਪ ਆਫ਼ ਕਾਲਜਿਸ ਨੇ ਉਦਯੋਗਿਕ ਦੌਰਾ ਕਰਵਾਇਆ
Publish Date: Tue, 27 Oct 2026 03:32 PM (IST)
Updated Date: Tue, 27 Oct 2026 03:34 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਮਾਡਰਨ ਗਰੁੱਪ ਆਫ਼ ਕਾਲਜਿਸ ਪੰਡੋਰੀ ਭਗਤ ਮੁਕੇਰੀਆਂ ਦੇ ਇੰਜੀਨੀਅਰਿੰਗ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀ ਵਿਹਾਰਕ ਜਾਣਕਾਰੀ ਦੇਣ ਦੇ ਉਦੇਸ਼ ਨਾਲ ਐੱਸਐੱਸਕੇ ਇੰਜੀਨੀਅਰਿੰਗ ਕੰਪਨੀ ਪ੍ਰਾਈਵੇਟ ਲਿਮਟਿਡ ਕਪੂਰਥਲਾ ਵਿਖੇ ਉਦਯੋਗਿਕ ਦੌਰਾ ਕਰਵਾਇਆ ਗਿਆ। ਇਸ ਵਿੱਚ ਬੀਟੈੱਕ ਇਲੈਕਟ੍ਰੀਕਲ, ਮਕੈਨੀਕਲ ਅਤੇ ਸਿਵਲ ਇੰਜੀਨੀਅਰਿੰਗ ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰੇ ਦਾ ਆਯੋਜਨ ਵਿਭਾਗੀ ਮੈਂਟਰ ਅਤੇ ਡੀਨ ਅਕਾਦਮਿਕਸ ਪ੍ਰੋ. ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਦੌਰੇ ਦੌਰਾਨ ਵਿਦਿਆਰਥੀਆਂ ਨੇ ਉਦਯੋਗਿਕ ਕੰਮਕਾਜ, ਤਕਨੀਕੀ ਪ੍ਰਕਿਰਿਆਵਾਂ ਅਤੇ ਇੰਜੀਨੀਅਰਿੰਗ ਦੇ ਵਿਹਾਰਕ ਪੱਖਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪ੍ਰੋ. ਸੁਖਜਿੰਦਰ ਸਿੰਘ, ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਅਤੇ ਕੈਂਪਸ ਡਾਇਰੈਕਟਰ ਡਾ. ਵਿਜੇਤਾ ਸ਼ਰਮਾ ਨੇ ਕਿਹਾ ਕਿ ਉਦਯੋਗਿਕ ਦੌਰੇ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਹੁੰਦੇ ਹਨ। ਇਨ੍ਹਾਂ ਰਾਹੀਂ ਵਿਦਿਆਰਥੀ ਉਦਯੋਗਾਂ ਦੀਆਂ ਲੋੜਾਂ, ਤਕਨੀਕੀ ਹੁਨਰਾਂ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਹੁੰਦੇ ਹਨ। ਇਸ ਮੌਕੇ ਪ੍ਰੋ. ਪਰਵਿੰਦਰ ਸਿੰਘ, ਡਾ. ਅਨੂੰ ਬਾਲਾ, ਪ੍ਰੀਤੀ ਸੈਣੀ, ਸਵਿਤਾ ਕੁਮਾਰੀ, ਮਨਦੀਪ ਸਿੰਘ ਅਤੇ ਦਲਵੀਰ ਸਿੰਘ ਸਮੇਤ ਹੋਰ ਫੈਕਲਟੀ ਮੈਂਬਰ ਵੀ ਮੌਜੂਦ ਸਨ।