- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਦੀ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਕਿਸਾਨਾਂ ਨੂੰ ਖਾਦ ਸਬਸਿਡੀ ਦਾ ਦਿੱਤਾ ਵੱਡਾ ਤੋਹਫ਼ਾ: ਸੰਜੀਵ ਮਨਹਾਸ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੜ੍ਹਦੀਵਾਲਾ: ਭਾਰਤੀ ਜਨਤਾ ਪਾਰਟੀ ਹੁਸ਼ਿਆਰਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਨਹਾਸ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨਵੇਂ ਸਾਲ ਤੋਂ ਪਹਿਲਾਂ ਕਿਸਾਨਾਂ ਲਈ ₹62,370 ਕਰੋੜ ਦੀ ਖਾਦ ਸਬਸਿਡੀ ਦੇ ਐਲਾਨ ਦਾ ਸਵਾਗਤ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਇਸ ਨਾਲ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੀ ਬੋਰੀ 1,350 ਰੁਪਏ ਵਿੱਚ ਉਪਲਬਧ ਹੋਵੇਗੀ।