v> ਰਾਜਿੰਦਰ ਸਿੰਘ ਸੈਣੀ, ਐਮਾਂ ਮਾਂਗਟ : ਉਪ ਮੰਡਲ ਮੁਕੇਰੀਆਂ ਦੇ ਪਿੰਡ ਖ਼ਾਨਪੁਰ ਵਿਖੇ ਅੱਜ ਸਵੇਰੇ ਇਕ ਔਰਤ ਵਲੋਂ ਗ਼ਲਤ ਦਵਾਈ ਖਾ ਲੈਣ ਕਾਰਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਾਬਕਾ ਸਰਪੰਚ ਬੀਬੀ ਸੁਰਿੰਦਰ ਕੌਰ (68) ਪਤਨੀ ਤਰਸੇਮ ਸਿੰਘ ਪਿੰਡ ਖ਼ਾਨਪੁਰ ਜੋ ਕਿ ਕਾਫ਼ੀ ਸਮੇਂ ਤੋਂ ਬਿਮਾਰ ਸੀ, ਵੱਲੋਂ ਕੋਈ ਦਵਾਈ ਖਾਧੀ ਗਈ ਜੋ ਰੀਐਕਸ਼ਨ ਕਰ ਗਈ। ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਮੁਕੇਰੀਆਂ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਜਾਣਕਾਰੀ ਦਿੰਦੇ ਹੋਏ ਏਐੱਸਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਿਕਾ ਦੇ ਪੁੱਤਰ ਰੁਪਿੰਦਰ ਸਿੰਘ ਦੇ ਬਿਆਨਾਂ ਤੇ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ, ਜਿਸ ਦਾ ਬਾਅਦ ਵਿਚ ਸਸਕਾਰ ਕਰ ਦਿੱਤਾ ਗਿਆ।

Posted By: Seema Anand