- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਗਰ ਨਿਗਮ ਦੀ ਹੱਦ ਅੰਦਰ ਰਹਿਣ ਵਾਲੇ ਨਾਗਰਿਕ 30 ਨਵੰਬਰ ਤੱਕ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ: ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਪ੍ਰੀਤਿੰਦਰ ਸਿੰਘ ਬੈਂਸ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਨਗਣਨਾ ਦੀ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ 30 ਨਵੰਬਰ ਤੱਕ ਆਪਣੇ ਪਰਿਵਾਰ ਅਤੇ ਘਰ ਨਾਲ ਸਬੰਧਤ ਸਹੀ ਜਾਣਕਾਰੀ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲੇਗੀ। ਇਸ ਮੁਹਿੰਮ ਦਾ ਉਦੇਸ਼ ਸ਼ਹਿਰ ਦੀ ਬਿਹਤਰ ਯੋਜਨਾਬੰਦੀ ਅਤੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਹੀ ਅੰਕੜੇ ਇਕੱਠੇ ਕਰਨਾ ਹੈ। ਫਾਰਮ ਭਰਨ ਤੋਂ ਬਾਅਦ ਮਿਲਣ ਵਾਲੀ ਸਵੈ-ਗਣਨਾ ਰੈਫਰੈਂਸ ਆਈਡੀ ਜਾਂ ਰਸੀਦ ਸੰਭਾਲ ਕੇ ਰੱਖੀ ਜਾਵੇ, ਤਾਂ ਜੋ ਘਰ-ਘਰ ਤਸਦੀਕ ਲਈ ਆਉਣ ਵਾਲੇ ਗਣਨਾਕਾਰ ਨੂੰ ਦਿਖਾਈ ਜਾ ਸਕੇ।