ਪਰਵਿੰਦਰ ਝੋਟੇ ਦੀ ਹੱਤਿਆ ਸਰਕਾਰ ਦੀ ਨਾਕਾਮੀ: ਰਜਿੰਦਰ ਛੋਟੂ
ਪਰਵਿੰਦਰ ਝੋਟੇ ਦੀ ਹੱਤਿਆ ਭਗਵੰਤ ਮਾਨ ਸਰਕਾਰ ਦੀ ਨਾਕਾਮੀ: ਰਜਿੰਦਰ ਛੋਟੂ
Publish Date: Mon, 19 Oct 2026 05:07 PM (IST)
Updated Date: Mon, 19 Oct 2026 05:09 PM (IST)
ਦੇਸ ਰਾਜ, ਪੰਜਾਬੀ ਜਾਗਰਣ, ਤਲਵਾੜਾ: ਨਸ਼ਿਆਂ ਖਿਲਾਫ਼ ਲੜਨ ਵਾਲੀ ਕਮੇਟੀ ਦੇ ਆਗੂ ਮਰਹੂਮ ਪਰਵਿੰਦਰ ਸਿੰਘ ਝੋਟਾਂ ਦੀ ਹੱਤਿਆ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨਾਕਾਮੀ ਸਾਬਤ ਹੁੰਦੀ ਹੈ। ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਛੋਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਡਰਾਮੇਬਾਜ਼ੀ ਸ਼ੁਰੂ ਕੀਤੀ ਹੋਈ ਹੈ, ਜਦੋਂ ਕਿ ਅਸਲ ਲੜਾਈ ਤਾਂ ਪਰਵਿੰਦਰ ਝੋਟੇ ਵਰਗੇ ਸਮਾਜ ਸੇਵਕ ਲੜ ਰਹੇ ਹਨ। ਇਨ੍ਹਾ ਨਸ਼ਾ ਤਸਕਰਾਂ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਖੁੱਲ ਮਿਲੀ ਹੋਈ ਹੈ ਅਤੇ ਪੰਜਾਬ ਪੁਲਿਸ ਦੇ ਕੁਝ ਅਧਿਕਾਰੀ ਨਸ਼ਾ ਤਸਕਰਾਂ ਨਾਲ ਮਿਲੇ ਹੋਏ ਹਨ। ਭਾਜਪਾ ਦੀ ਕੇਂਦਰ ਸਰਕਾਰ ਨਸ਼ਿਆਂ ਖਿਲਾਫ਼ ਹਕੀਕਤ ਵਿੱਚ ਲੜਾਈ ਲੜ ਰਹੀ ਹੈ ਅਤੇ ਇਸ ਲੜਾਈ ਵਿੱਚ ਅਜਿਹੇ ਸਮਾਜ ਸੇਵਕਾਂ ਨੂੰ ਅੱਗੇ ਆ ਕੇ ਨਸ਼ਿਆਂ ਖਿਲਾਫ਼ ਯੁੱਧ ਛੇੜਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿੰਡ ਪੱਧਰੀ ਲੜਨ ਵਾਲੇ ਅਜਿਹੇ ਸਮਾਜ ਸੇਵਕਾਂ ਦਾ ਸਾਥ ਦਿੱਤਾ ਜਾਵੇ ਅਤੇ ਨਸ਼ਾ ਤਸਕਰਾਂ ਦੇ ਖਿਲਾਫ਼ ਭਾਜਪਾ ਵਲੋਂ ਵਿੱਢੀ ਲੜਾਈ ਵਿੱਚ ਸਹਿਯੋਗ ਕੀਤਾ ਜਾਵੇ।