ਨੈਸ਼ਨਵਾਈਡ ਗ੍ਰਾਮ ਯੁਵਾ ਸ਼ਕਤੀ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ 'ਨੈਸ਼ਨਵਾਈਡ ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026' ਤਹਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ
Publish Date: Sat, 28 Nov 2026 03:45 PM (IST)
Updated Date: Sat, 28 Nov 2026 03:47 PM (IST)
ਗੌਰਵ, ਪੰਜਾਬੀ ਜਾਗਰਣ ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਉੱਨਤ ਭਾਰਤ ਅਭਿਆਨ ਤਹਿਤ ਨਾਬਾਰਡ ਵੱਲੋਂ ਚਲਾਈ ਜਾ ਰਹੀ ਨੈਸ਼ਨਵਾਈਡ ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026 ਸਬੰਧੀ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮੁੱਖ ਬੁਲਾਰਿਆਂ ਵਜੋਂ ਨਾਬਾਰਡ ਦੇ ਡੀ.ਡੀ.ਐੱਮ. ਰਜਤ ਛਾਬੜਾ, ਪੰਜਾਬ ਨੈਸ਼ਨਲ ਬੈਂਕ ਦੇ ਐੱਲ.ਡੀ.ਐੱਮ. ਅਸ਼ੋਕ ਕੁਮਾਰ ਸੂਦ, ਆਰ.ਐੱਸ.ਈ.ਟੀ.ਆਈ. ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਅਤੇ ਡੀ.ਆਈ.ਸੀ. ਹੁਸ਼ਿਆਰਪੁਰ ਤੋਂ ਮੈਡਮ ਅਮਿਤਾ ਭੱਲਾ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਪੇਂਡੂ ਨੌਜਵਾਨਾਂ ਲਈ ਰੁਜ਼ਗਾਰ, ਸਵੈ-ਰੁਜ਼ਗਾਰ, ਹੁਨਰ ਵਿਕਾਸ ਅਤੇ ਆਤਮ-ਨਿਰਭਰ ਬਣਨ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਸਮੇਂ ਨਿੱਜੀ ਜਾਣਕਾਰੀ ਦੀ ਸੁਰੱਖਿਆ ਪ੍ਰਤੀ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਨੂੰ ਆਧਾਰ ਨੰਬਰ, ਬੈਂਕ ਖਾਤੇ, ਪਾਸਵਰਡ ਅਤੇ ਨਿੱਜੀ ਤਸਵੀਰਾਂ ਵਰਗੀ ਗੁਪਤ ਜਾਣਕਾਰੀ ਡਿਜੀਟਲ ਪਲੇਟਫਾਰਮਾਂ ’ਤੇ ਸਾਂਝੀ ਨਾ ਕਰਨ ਦੀ ਸਲਾਹ ਦਿੱਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨਾਂ ਨੂੰ ਵਿਹਾਰਕ ਜਾਣਕਾਰੀ ਦੇਣ ਅਤੇ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਕਾਲਜ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।