ਨਵਕਰਨ ਨਵੀ ਬਣੇ ਸ਼੍ਰੋਅਦ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਨਵਕਰਨ ਨਵੀ ਬਣੇ ਸ਼੍ਰੋਅਦ ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ
Publish Date: Thu, 29 Oct 2026 05:06 PM (IST)
Updated Date: Thu, 29 Oct 2026 05:07 PM (IST)
ਸੁਰਿੰਦਰ ਢਿੱਲੋਂ , ਪੰਜਾਬੀ ਜਾਗਰਣ ਟਾਂਡਾ ਉੜਮੁੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਸੂਬੇ ਭਰ ਵਿੱਚ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਦੇ ਮਿਹਨਤੀ ਆਗੂ ਨਵਕਰਨ ਸਿੰਘ ਨਵੀ ਨੂੰ ਯੂਥ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸੁਖਬੀਰ ਸਿੰਘ ਬਾਦਲ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਕੀਤੀ ਗਈ। ਨਵਕਰਨ ਸਿੰਘ ਨਵੀ ਨੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਵਰਕਰ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਗੇ। ਉਨ੍ਹਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਵੀ ਇਨਸਾਫ਼ ਦੀ ਲੜਾਈ ਵਿੱਚ ਸਾਥ ਦੇਣ ਦੀ ਗੱਲ ਕਹੀ। ਇਸ ਮੌਕੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਰਮਿੰਦਰ ਸਿੰਘ ਹੁਸੈਨਪੁਰੀ, ਜਤਿੰਦਰ ਸਿੰਘ ਲਾਲੀ ਬਾਜਵਾ, ਅਮਨ ਹੁਸੈਨਪੁਰੀ, ਸਰਬਜੀਤ ਸਿੰਘ ਮੋਮੀ ਅਤੇ ਕਰਨ ਧੁੱਗਾ ਨੇ ਨਵਕਰਨ ਸਿੰਘ ਨਵੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।