- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹੁਸ਼ਿਆਰਪੁਰ ਵਿਖੇ ਬਿਜਲੀ ਦਾ ਬਿੱਲ ਅਦਾ ਨਾ ਕਰਨ ਕਾਰਨ ਟੈਸਟ ਸੈਂਟਰ ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ। ਗੁੱਸੇ ਵਿੱਚ ਆਏ ਲੋਕਾਂ ਨੇ ਸੜਕ 'ਤੇ ਜਾਮ ਲਗਾ ਕੇ ਆਪਣਾ ਵਿਰੋਧ ਦਰਜ ਕਰਵਾਇਆ।

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਵਿਖੇ ਬਿਜਲੀ ਦਾ ਬਿੱਲ ਅਦਾ ਨਾ ਕਰਨ ਕਾਰਨ ਟੈਸਟ ਸੈਂਟਰ ਦਾ ਬਿਜਲੀ ਕੁਨੈਕਸ਼ਨ ਕੱਟੇ ਜਾਣ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪੈਦਾ ਹੋ ਗਿਆ। ਗੁੱਸੇ ਵਿੱਚ ਆਏ ਲੋਕਾਂ ਨੇ ਸੜਕ 'ਤੇ ਜਾਮ ਲਗਾ ਕੇ ਆਪਣਾ ਵਿਰੋਧ ਦਰਜ ਕਰਵਾਇਆ। ਇਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ। ਮਾਮਲਾ ਵਧਦਾ ਦੇਖ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਖ਼ਲ ਦਿੱਤਾ ਅਤੇ ਲੋਕਾਂ ਨਾਲ ਗੱਲਬਾਤ ਕੀਤੀ।
ਲੋਕਾਂ ਨੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਸਭ ਤੋਂ ਅਹਿਮ ਅਤੇ ਕਮਾਈ ਵਾਲੇ ਦਫਤਰ ਦਾ ਬਿਜਲੀ ਦਾ ਬਿੱਲ ਨਾ ਦੇਣਾ ਸਰਕਾਰ ਦੀ ਨਕਾਮੀ ਦਾ ਹਿੱਸਾ ਹੈ।। ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਤੁਰੰਤ ਹਰਕਤ ਵਿੱਚ ਆ ਗਏ, ਜਿਨਾਂ ਨੇ ਇਸ ਤੋਂ ਬਾਅਦ ਬਿਜਲੀ ਦੇ ਬਕਾਇਆ ਬਿੱਲ ਦੀ ਅਦਾਇਗੀ ਕਰਕੇ ਕੁਨੈਕਸ਼ਨ ਮੁੜ ਬਹਾਲ ਕਰਵਾਇਆ ਗਿਆ ਅਤੇ ਬਿਜਲੀ ਸਪਲਾਈ ਚਾਲੂ ਹੋ ਗਈ। ਪ੍ਰਸ਼ਾਸਨਿਕ ਦਖ਼ਲ ਤੋਂ ਬਾਅਦ ਲੋਕਾਂ ਨੇ ਜਾਮ ਖੋਲ੍ਹ ਦਿੱਤਾ।