ਵਿਧਾਇਕ ਜਿੰਪਾ ਨੇ ਓਮ ਨਗਰ, ਪੁਰਹੀਰਾਂ ’ਚ ਸੀਵਰੇਜ ਦੇ ਕੰਮ ਦੀ ਕਰਵਾਈ ਸ਼ੁਰੂਆਤ ਵਿਧਾਇਕ ਜਿੰਪਾ ਨੇ ਓਮ ਨਗਰ, ਪੁਰਹੀਰਾਂ 'ਚ ਸੀਵਰੇਜ ਦੇ ਕੰਮ ਦੀ ਕਰਵਾਈ ਸ਼ੁਰੂਆਤ
Publish Date: Sun, 18 Oct 2026 05:23 PM (IST)
Updated Date: Sun, 18 Oct 2026 05:24 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਸ਼ਹਿਰ ਦੇ ਵਾਰਡ ਨੰਬਰ 16 ਅਤੇ 17 ਨਾਲ ਲੱਗਦੇ ਓਮ ਨਗਰ, ਪੁਰਹੀਰਾਂ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਵਿਛਾਈ ਜਾਣ ਵਾਲੀ ਅੱਧਾ ਕਿਲੋਮੀਟਰ ਸੀਵਰੇਜ ਲਾਈਨ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਵਿਕਾਸ ਕਾਰਜ ਦੇ ਮੁਕੰਮਲ ਹੋਣ ਨਾਲ ਇਲਾਕਾ ਵਾਸੀਆਂ ਨੂੰ ਸੀਵਰੇਜ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਇਲਾਕੇ ਵਿੱਚ ਸਫ਼ਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ। ਇਸ ਮੌਕੇ ਵਿਧਾਇਕ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹੁਸ਼ਿਆਰਪੁਰ ਸ਼ਹਿਰ ਵਿੱਚ ਅਣਗਿਣਤ ਵਿਕਾਸ ਕਾਰਜ ਕਰਵਾਏ ਗਏ ਹਨ, ਜਿਨ੍ਹਾਂ ਦਾ ਲਾਭ ਆਮ ਲੋਕਾਂ ਨੂੰ ਮਿਲ ਰਿਹਾ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਓਮ ਨਗਰ, ਪੁਰਹੀਰਾਂ ਖੇਤਰ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੀਵਰੇਜ ਲਾਈਨ ਵਿਛਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਇਲਾਕੇ ਦੀ ਸੀਵਰੇਜ ਵਿਵਸਥਾ ਬਿਹਤਰ ਹੋਵੇਗੀ ਅਤੇ ਲੋਕਾਂ ਨੂੰ ਰੋਜ਼ਾਨਾ ਦਰਪੇਸ਼ ਸਮੱਸਿਆਵਾਂ ਤੋਂ ਰਾਹਤ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸੀਵਰੇਜ ਦਾ ਕੰਮ ਪੂਰਾ ਹੋਣ ਤੋਂ ਬਾਅਦ ਸੜਕ ਬਣਾਉਣ ਦਾ ਕੰਮ ਵੀ ਜਲਦੀ ਕਰਵਾਇਆ ਜਾਵੇਗਾ। ਇਸ ਮੌਕੇ ਮੇਅਰ ਪਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਕੌਂਸਲਰ ਕਮਲਜੀਤ ਸੋਨੂੰ, ਨੰਬਰਦਾਰ ਰਣਜੀਤ ਰਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਪਾਲਾ, ਕੁਸ਼ ਸ਼ਾਰਦਾ ਤੋਂ ਇਲਾਵਾ ਮੁਹੱਲੇ ਦੇ ਹੋਰ ਵਸਨੀਕ ਵੀ ਮੌਜੂਦ ਸਨ।