ਪੱਤਰ ਪੇ੍ਰਕ, ਮਾਹਿਲਪੁਰ- ਸਰਕਾਰੀ ਐਲੀਮੈਂਟਰੀ ਸਕੂਲ ਭਗਤੂਪੁਰ ਵਿਖੇ ਨਵੇਂ ਸਾਲ 2020 ਦਾ ਕੈਲੰਡਰ ਜਾਰੀ ਕਰਨ ਲਈ ਸਾਦਾ ਸਮਾਗਮ ਕਰਵਾਇਆ ਗਿਆ। ਜਿਸ 'ਚ ਸੀਐਮਟੀ ਕੁਲਦੀਪ ਕੁਮਾਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਸੀਐੱਮਟੀ ਕੁਲਦੀਪ ਕੁਮਾਰ , ਅਧਿਆਪਕ ਸਰਬਜੀਤ ਸਿੰਘ, ਕੁਲਵਿੰਦਰ ਕੌਰ, ਸੁਰਿੰਦਰ ਕੌਰ, ਕੁਲਵਿੰਦਰ ਕੌਰ ਵਲੋਂ ਨਵੇਂ ਸਾਲ 2020 ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਵਿੱਦਿਅਕ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਬੱਚਿਆਂ ਨੂੰ ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ।