ਸਟੇਟ ਬਿਊਰੋ, ਚੰਡੀਗੜ੍ਹ : ਪੰਜਾਬ ਸਰਕਾਰ ਨੇ ਇਕ ਵਾਰ ਫਿਰ ਆਪਣੇ ਮੰਤਰੀਆਂ ਦੀ ਸੀਨੀਆਰਤਾ ਸੂਚੀ ਵਿੱਚ ਸੋਧ ਕੀਤੀ ਹੈ। ਇਸ ਤੋਂ ਪਹਿਲਾਂ ਜੁਲਾਈ ਮਹੀਨੇ ਵੀ ਸੀਨੀਆਰਤਾ ਸੂਚੀ ਵਿਚ ਸੋਧ ਕੀਤੀ ਗਈ ਸੀ ਜਦੋਂ ਅਮਨ ਅਰੋੜਾ ਨੂੰ ਤੀਜੇ ਨੰਬਰ ’ਤੇ ਰੱਖਿਆ ਗਿਆ ਸੀ। ਹਾਲ ਹੀ 'ਚ ਸਿਹਤ ਮੰਤਰੀ ਬਣੇ ਡਾ. ਬਲਬੀਰ ਸਿੰਘ ਮੰਤਰੀ ਮੰਡਲ ਵਿੱਚ ਸੱਤਵੇਂ ਨੰਬਰ 'ਤੇ ਹੋਣਗੇ। ਇਸ ਤੋਂ ਪਹਿਲਾਂ ਸਿੰਚਾਈ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਸੱਤਵੇਂ ਨੰਬਰ 'ਤੇ ਸਨ।

ਇਸ ਤਰ੍ਹਾਂ ਹੋਵੇਗੀ ਨਵੀਂ ਸੂਚੀ

ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਜੀਤ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਬੀਰ ਸਿੰਘ, ਬ੍ਰਹਮ ਸ਼ੰਕਰ ਜ਼ਿੰਪਾ, ਲਾਲਚੰਦ ਕਟਾਰੂਚੱਕ, ਇੰਦਰਬੀਰ ਸਿੰਘ ਨਿੱਝਰ, ਲਾਲਜੀਤ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਚੇਤਨ ਸਿੰਘ ਜੌੜਾ ਮਾਜਰਾ ਅਤੇ ਅਨਮੋਲ ਗਗਨ ਮਾਨ।

Posted By: Seema Anand