ਦਸਮੇਸ਼ ਗਰਲਜ਼ ਕਾਲਜ ਵਿਖੇ 7 ਰੋਜ਼ਾ ਐੱਨਐੱਸਐੱਸ ਕੈਂਪ ਸੰਪੰਨ ਦਸਮੇਸ਼ ਗਰਲਜ਼ ਕਾਲਜ ਵਿਖੇ 7 ਰੋਜ਼ਾ ਐੱਨਐੱਸਐੱਸ ਕੈਂਪ ਸੰਪੰਨ
Publish Date: Tue, 03 Nov 2026 03:46 PM (IST)
Updated Date: Tue, 03 Nov 2026 03:47 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ, ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀ ਐੱਨਐੱਸਐੱਸ ਇਕਾਈ ਵੱਲੋਂ ਜਥੇਦਾਰ ਭਾਈ ਕੁਲਦੀਪ ਸਿੰਘ ਚੱਕ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ “ਨਸ਼ਾ ਮੁਕਤ ਅਤੇ ਟੀ.ਬੀ. ਮੁਕਤ ਨੌਜਵਾਨੀ” ਵਿਸ਼ੇ ’ਤੇ ਸੱਤ ਰੋਜ਼ਾ ਦਿਨ-ਰਾਤ ਐੱਨਐੱਸਐੱਸ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਵਿਦਿਆਰਥਣਾਂ ਵਿੱਚ ਸਮਾਜਿਕ ਜ਼ਿੰਮੇਵਾਰੀ, ਅਨੁਸ਼ਾਸਨ, ਅਗਵਾਈ ਅਤੇ ਸੇਵਾ ਭਾਵਨਾ ਪੈਦਾ ਕਰਨਾ ਸੀ। ਕੈਂਪ ਦੌਰਾਨ ਪਹਿਲੇ ਦਿਨ ਸਫ਼ਾਈ ਮੁਹਿੰਮ ਚਲਾਈ ਗਈ। ਦੂਜੇ ਦਿਨ ਵਲੰਟੀਅਰਾਂ ਨੇ ਗੋਦ ਲਏ ਪਿੰਡ ਮੋਹੀਉੱਦੀਨਪੁਰ ਦਾ ਦੌਰਾ ਕਰਕੇ ਸਮਾਜਿਕ ਅਤੇ ਵਾਤਾਵਰਨ ਸਬੰਧੀ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਤੀਜੇ ਦਿਨ ਨਸ਼ਿਆਂ ਵਿਰੁੱਧ ਪੋਸਟਰ ਮੇਕਿੰਗ ਮੁਕਾਬਲਾ ਅਤੇ ਯੋਗਾ ਕੈਂਪ ਕਰਵਾਇਆ ਗਿਆ। ਚੌਥੇ ਦਿਨ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਪੰਜਵੇਂ ਦਿਨ ਡਾ. ਪ੍ਰਮੋਦ ਰਿਸ਼ੀ ਅਤੇ ਡਾ. ਸ਼ਵੇਤਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਟੀ.ਬੀ. ਦੇ ਲੱਛਣਾਂ, ਬਚਾਅ ਤੇ ਇਲਾਜ ਬਾਰੇ ਜਾਣਕਾਰੀ ਦਿੱਤੀ। ਛੇਵੇਂ ਦਿਨ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਸੱਤਵੇਂ ਦਿਨ ਖ਼ੂਨਦਾਨ ਕੈਂਪ ਲਗਾਇਆ ਗਿਆ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਦੀ ਅਗਵਾਈ ਹੇਠ ਲੱਗੇ ਇਸ ਕੈਂਪ ਨੂੰ ਸਫ਼ਲ ਬਣਾਉਣ ਵਿੱਚ ਪ੍ਰੋ. ਸ਼ਿਖਾ ਸ਼ਰਮਾ ਅਤੇ ਨੀਰਜ ਸ਼ਰਮਾ ਨੇ ਅਹਿਮ ਭੂਮਿਕਾ ਨਿਭਾਈ। ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਮੈਂਬਰਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਲੰਟੀਅਰਾਂ ਨੂੰ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ।