ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ
ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ
Publish Date: Wed, 04 Nov 2026 03:22 PM (IST)
Updated Date: Wed, 04 Nov 2026 03:23 PM (IST)
ਗੌਰਵ, ਪੰਜਾਬੀ ਜਾਗਰਣ ਗੜਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਯੂਨਿਟ ਵੱਲੋਂ ਰਾਸ਼ਟਰੀ ਸਵੈ-ਇੱਛਿਕ ਖ਼ੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਗਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ। ਇੱਕ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਲੋੜਵੰਦ ਮਰੀਜ਼ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਖੂਨਦਾਨ ਲਈ ਪ੍ਰੇਰਿਤ ਕਰਨ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸਵੈਇੱਛਿਕ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਉੱਤਮ ਕਾਰਜ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖ਼ੂਨਦਾਨ ਸਬੰਧੀ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਸੁਖਵਿੰਦਰ ਕੁਮਾਰ, ਗੁਰਪ੍ਰੀਤ ਕੌਰ ਅਤੇ ਸੀਮਾ ਕੁਮਾਰੀ ਵੀ ਹਾਜ਼ਰ ਸਨ।