ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ
ਐਨ.ਐਸ.ਐੱਸ ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਵਿਸ਼ੇਸ਼ ਲੈਕਚਰ ਕਰਵਾਇਆ
Publish Date: Wed, 11 Nov 2026 02:50 PM (IST)
Updated Date: Wed, 11 Nov 2026 02:51 PM (IST)
ਗੌਰਵ, ਪੰਜਾਬੀ ਜਾਗਰਣ ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜ ਗੜ੍ਹਦੀਵਾਲਾ ਦੀ ਐੱਨ.ਐੱਸ.ਐੱਸ. ਯੂਨਿਟ ਵੱਲੋਂ ਰਾਸ਼ਟਰੀ ਸਵੈ-ਇੱਛਿਕ ਖ਼ੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਡਾ. ਜਗਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਅਤੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਖੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਪਰਿਵਾਰਾਂ ਅਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਖੂਨਦਾਨ ਲਈ ਪ੍ਰੇਰਿਤ ਕਰਨ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਖ਼ੂਨਦਾਨ ਸਬੰਧੀ ਫੈਲੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਇਸ ਨੇਕ ਕਾਰਜ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਸੁਖਵਿੰਦਰ ਕੁਮਾਰ, ਗੁਰਪ੍ਰੀਤ ਕੌਰ ਅਤੇ ਸੀਮਾ ਕੁਮਾਰੀ ਵੀ ਹਾਜ਼ਰ ਸਨ।