ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ ਐਨ.ਐਸ.ਐਸ. ਇਕਾਈ ਵੱਲੋਂ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਰਾਸ਼ਟਰੀ ਏਕਤਾ ਦਿਵਸ ਮਨਾਇਆ
Publish Date: Mon, 02 Nov 2026 04:23 PM (IST)
Updated Date: Mon, 02 Nov 2026 04:26 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ : ਜੀਡੀਐੱਸਡੀ ਕਾਲਜ, ਹਰਿਆਣਾ ਵਿਖੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਦੇਸ਼ ਬੰਧੂ, ਸਕੱਤਰ ਡਾ. ਗੁਰਦੀਪ ਕੁਮਾਰ ਸ਼ਰਮਾ ਅਤੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਨ.ਐੱਸ.ਐੱਸ. ਇਕਾਈ ਵੱਲੋਂ ਪ੍ਰੋਗਰਾਮ ਅਫ਼ਸਰ ਡਾ. ਫੂਲਾ ਰਾਣੀ ਦੀ ਦੇਖ-ਰੇਖ ਹੇਠ ਚੌਕਸੀ ਜਾਗਰੂਕਤਾ ਹਫ਼ਤੇ ਤਹਿਤ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ਮੌਕੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਕੈਂਪਸ ਵਿੱਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਸਕੱਤਰ ਡਾ. ਗੁਰਦੀਪ ਕੁਮਾਰ ਸ਼ਰਮਾ, ਪ੍ਰਿੰਸੀਪਲ ਡਾ. ਰਾਜੀਵ ਕੁਮਾਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਬਣਾਈ ਰੱਖਣ ਦੀ ਸਹੁੰ ਚੁੱਕੀ। ਡਾ. ਦੇਸ਼ ਬੰਧੂ ਅਤੇ ਡਾ. ਗੁਰਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਸਰਦਾਰ ਪਟੇਲ ਨੇ ਆਪਣੀ ਦੂਰਅੰਦੇਸ਼ੀ ਅਤੇ ਦ੍ਰਿੜ ਇਰਾਦੇ ਨਾਲ ਦੇਸ਼ ਦੀਆਂ ਰਿਆਸਤਾਂ ਨੂੰ ਇਕਜੁੱਟ ਕਰਕੇ ਅਖੰਡ ਭਾਰਤ ਦੇ ਨਿਰਮਾਣ ਵਿੱਚ ਅਹਿਮ ਯੋਗਦਾਨ ਪਾਇਆ। ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ ਅਤੇ ਸਦਭਾਵਨਾ ਰਾਹੀਂ ਦੇਸ਼ ਦੀ ਏਕਤਾ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਡਾ. ਫੂਲਾ ਰਾਣੀ ਨੇ ਸਰਦਾਰ ਪਟੇਲ ਦੇ ਜੀਵਨ ਅਤੇ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਨੀਤੀਸ਼ ਨਈਅਰ, ਡਾ. ਸ਼ੂਚੀ ਸ਼ਰਮਾ, ਡਾ. ਮੋਨਿਕਾ ਸ਼ਰਮਾ ਸਮੇਤ ਹੋਰ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।