ਫੋਟੋ 155 ਪੀ -

ਲੁੱਟ-ਖੋਹ ਦੇ ਮਾਮਲੇ ਵਿੱਚ ਗਿ੍ਫ਼ਤਾਰ ਕੀਤੇ ਗਏ ਦੋਸ਼ੀਆਂ ਨਾਲ ਐੱਸਐੱਚਓ ਬਲਵਿੰਦਰ ਸਿੰਘ ਤੇ ਪੁਲਿਸ ਪਾਰਟੀ।

-

ਹਰਮਨਜੀਤ ਸਿੰਘ ਸੈਣੀ, ਮੁਕੇਰੀਆਂ : ਥਾਣਾ ਮੁਕੇਰੀਆਂ ਪੁਲਿਸ ਨੇ ਲੁੱਟ-ਖੋਹ ਨੂੰ ਅੰਜਾਮ ਦੇਣ ਵਾਲੇ ਚਾਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਡੀਐੱਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਅਜੇ ਮਸੀਹ ਪੁੱਤਰ ਪ੍ਰਰੇਮ ਮਸੀਹ ਵਾਸੀ ਲੌਂਗੋਵਾਲ ਥਾਣਾ ਸਿਟੀ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਨੇ ਆਪਣੇ ਬਿਆਨ ਵਿੱਚ ਦੱਸਿਆ ਸੀ ਕਿ ਉਹ ਪ੍ਰਰਾਈਵੇਟ ਫਾਈਨਾਂਸ ਕੰਪਨੀ ਵਿੱਚ ਕੰਮ ਕਰਦ ਹੈ ਅਤੇ 4 ਨਵੰਬਰ 2020 ਨੂੰ ਜਦੋਂ ਉਹ ਮੁਕੇਰੀਆਂ ਦੇ ਪਿੰਡ ਜੰਡਵਾਲ ਤੋਂ ਕਰਜ ਦੀ ਕਿਸ਼ਤ ਲੈ ਕੇ ਪਿੰਡ ਨੱਥੂਵਾਲ ਨੂੰ ਜਾ ਰਿਹਾ ਸੀ ਤਾਂ ਨੱਥੂਵਾਲ ਦੇ ਨੇੜੇ ਮੋਟਰ ਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਸ ਕੋਲੋਂ ਨਕਦੀ ਅਤੇ ਜ਼ਰੂਰੀ ਕਾਗਜਾਤਾਂ ਵਾਲਾ ਬੈਗ ਖੋਹਿਆ ਤੇ ਫਰਾਰ ਹੋ ਗਏ। ਡੀਐੱਸਪੀ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ ਏਐੱਸਆਈ ਬਲਵੰਤ ਸਿੰਘ ਵੱਲੋਂ ਤਫ਼ਤੀਸ਼ ਉਪਰੰਤ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ 'ਤੇ ਹਰਪਾਲ ਸਿੰਘ ਪੁੱਤਰ ਅਵਤਾਰ ਸਿੰਘ, ਗੁਰਮੇਲ ਸਿੰਘ ਪੁੱਤਰ ਗੁਰਮੁੱਖ ਸਿੰਘ, ਹਰਪ੍ਰਰੀਤ ਸਿੰਘ ਪੁੱਤਰ ਗੁਰਪਾਲ ਸਿੰਘ, ਲਵਪ੍ਰਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਖੱਬੇ ਰਾਜਪੂਤਾਂ ਥਾਣਾ ਸਰਹਾਲੀ ਜ਼ਿਲ੍ਹਾ ਤਰਨਤਾਰਨ ਨੂੰ ਨਾਮਜ਼ਦ ਕੀਤਾ ਅਤੇ 26 ਨਵੰਬਰ ਨੂੰ ਐੱਸਐੱਚਓ ਮੁਕੇਰੀਆਂ ਬਲਵਿੰਦਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਵੱਲੋਂ ਹਰਸੇ ਮਾਨਸਰ-ਹਾਜੀਪੁਰ ਸੰਪਰਕ ਮਾਰਗ 'ਤੇ ਕੀਤੀ ਨਾਕੇਬੰਦੀ ਦੌਰਾਨ ਗਿ੍ਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ੀਆਂ ਤੋਂ ਲੁੱਟ-ਖੋਹ ਲਈ ਵਰਤੇ ਮੋਟਰਸਾਈਕਲ ਸਮੇਤ ਲੁੱਟੀ ਗਈ ਰਕਮ ਵਿੱਚੋਂ 20 ਹਜ਼ਾਰ ਰੁਪਏ ਤੇ ਇੱਕ ਦਾਤਰ ਵੀ ਬਰਾਮਦ ਕਰ ਲਿਆ ਗਿਆ ਹੈ। ਡੀਐੱਸਪੀ ਸਿੰਘ ਨੇ ਦੱਸਿਆ ਕਿ ਮੁਲਜ਼ਮਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਉਪਰੰਤ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ।