ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਪੈਂਦੇ ਟੋਲ ਪਲਾਜ਼ਾ ਨੇੜੇ ਬਜਰੀ ਨਾਲ ਭਰੇ ਟਿੱਪਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਇਕ ਨੌਜਵਾਨ ਦੀ ਮੌਕੇ 'ਤੇ ਮੌਤ ਹੋਈ ਗਈ, ਦੂਸਰਾ ਜ਼ਖ਼ਮੀ ਹੋ ਗਿਆ। ਥਾਣਾ ਬੁੱਲੋਵਾਲ ਦੀ ਪੁਲਿਸ ਨੇ ਮੌਕੇ 'ਤੇ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ (22) ਪੁੱਤਰ ਕੁਲਦੀਪ ਸਿੰਘ ਅਤੇ ਜ਼ਖ਼ਮੀ ਦੀ ਪਛਾਣ ਅਮਰਜੀਤ ਸਿੰਘ ਵਾਸੀ ਧਾਲੀਵਾਲ ਮੀਰਜ਼ਾਪੁਰ ਦੇ ਰੂਪ 'ਚ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਅਸਲਪੁਰ ਵਿਖੇ ਨਿੱਜੀ ਸਕੂਲ 'ਚ ਅਮਰਜੀਤ ਸਿੰਘ ਬੱਸ ਡਰਾRਵਰ ਸੀ ਤੇ ਲਵਪ੍ਰੀਤ ਸਿੰਘ ਕੰਡਕਟਰ ਸੀ। ਉਕਤ ਦੋਵੇ ਆਪਣੇ ਪਿੰਡ ਤੋਂ ਸਵੇਰੇ ਮੋਟਰਸਾਈਕਲ 'ਤੇ ਬਜਵਾੜੇ ਬੱਸ ਲੈਣ ਜਾ ਰਹੇ ਸਨ, ਜਦੋਂ ਉਹ ਟੋਲ ਪਲਾਜ਼ਾ ਨੇੜੇ ਪਹੁੰਚੇ ਤਾਂ ਬਜਰੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਲਵਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਅਮਰਜੀਤ ਸਿੰਘ ਜ਼ਖ਼ਮੀ ਹੋ ਗਿਆ।

ਪ੍ਰਾਪਟੀ ਲਈ ਰਿਸ਼ਤੇ ਦਾ ਖ਼ੂਨ, ਪੁੱਤਰ ਨੇ Girl Friend ਨਾਲ ਮਿਲ ਕੇ ਕੀਤਾ ਇਹ ਕਾਰਾ

ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰਤ ਟਿੱਪਰ ਚਾਲਕ ਨੂੰ ਕਾਬੂ ਕਰ ਲਿਆ ਤੇ ਥਾਣਾ ਬੁੱਲੋਵਾਲ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮੌਕੇ 'ਤੇ ਪਹੁੰਚੀ ਥਾਣਾ ਬੁੱਲੋਵਾਲ ਦੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਟਮ ਲਈ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ, ਜਿਥੇ ਪੋਸਟਮਾਟਮ ਕਰਨ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ। ਪੁਲਿਸ ਨੇ ਟਿੱਪਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਮ੍ਰਿਤਕ ਲਵਪ੍ਰੀਤ ਸਿੰਘ ਚਾਰ ਭੈਣਾਂ ਦੀ ਇਕਲੌਤਾ ਭਰਾ ਸੀ।

ਟਿੱਪਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਇਸ ਮੌਕੇ ਮਾਮਲੇ ਦੀ ਕਾਰਵਾਈ ਕਰਦੇ ਹੋਏ ਥਾਣਾ ਬੁੱਲੋਵਾਲ ਦੇ ਏਐੱਸਆਈ ਪਰਵਿੰਦਰ ਸਿੰਘ ਨੇ ਦੱਸਿਆ ਕਿ ਟਿੱਪਰ ਚਾਲਕ ਭੁਪਿੰਦਰ ਸਿੰਘ ਪੁੱਤਰ ਚੰਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Posted By: Jaskamal