ਸੁੱਖੀ/ਹੈਪੀ, ਹੁਸ਼ਿਆਰਪੁਰ/ਬੁੱਲ੍ਹੋਵਾਲ

ਹੁਸ਼ਿਆਰਪੁਰ-ਟਾਂਡਾ ਰੋਡ 'ਤੇ ਪੈਂਦੇ ਪਿੰਡ ਚੰਡਿਆਲ ਨੇੜੇ ਵਾਪਰੇ ਮੋਟਰਸਾਈਕਲ ਤੇ ਟਰਾਲੇ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਦੁਖਾਇਕ ਸਮਾਚਾਰ ਪ੍ਰਰਾਪਤ ਹੋਇਆ ਹੈ। ਪੁਲਿਸ ਨੇ ਲਾਸ਼ ਆਪਣੇ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿ੍ਤਕ ਦੀ ਪਛਾਣ ਕਰਨਪ੍ਰਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ (20) ਪਿੰਡ ਕਾਲੂਵਾਹਿਰ ਥਾਣਾ ਬੁੱਲ੍ਹੋਵਾਲ ਦੇ ਰੂਪ 'ਚ ਹੋਈ ਹੈ। ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਆਏ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰਨਪ੍ਰਰੀਤ ਸਿੰਘ ਕਿਸੇ ਕੰਮ ਲਈ ਹੁਸ਼ਿਆਰਪੁਰ ਵਿਖੇ ਜਾ ਰਿਹਾ ਸੀ, ਜਦੋਂ ਉਹ ਸਾਢੇ 11 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ 'ਤੇ ਹੁਸ਼ਿਆਰਪੁਰ-ਟਾਂਡ ਰੋਡ 'ਤੇ ਪੈਂਦੇ ਪਿੰਡ ਚੰਡਿਆਲ ਨੇੜੇ ਪਹੁੰਚਿਆ ਤਾਂ ਹੁਸ਼ਿਆਰਪੁਰ ਵਾਲੇ ਪਾਸਿਓ ਜਾ ਰਹੇ ਇਕ ਤੇਜ਼ ਰਫ਼ਤਾਰ ਟਰਾਲਾ ਚਾਲਕ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਏਨੀ ਜਬਰਦਸਤ ਸੀ ਕਿ ਕਰਨਪ੍ਰਰੀਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਹਾਦਸਾਗ੍ਸਤ ਵਾਹਨ ਤੇ ਲਾਸ਼ ਆਪਣੇ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-

ਵਿਦੇਸ਼ ਜਾਣਾ ਚਾਹੁੰਦਾ ਸੀ ਕਰਨਪ੍ਰਰੀਤ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਤਿੰਨ ਬੇਟੇ ਹਨ। ਉਨ੍ਹਾਂ ਦੱਸਿਆ ਕਰਨਪ੍ਰਰੀਤ ਸਿੰਘ ਦਾ ਸੁਪਨਾ ਸੀ ਕਿ ਉਹ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੀ, ਜਿਸ ਨੇ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਆਈਲੈਟਸ ਕਰ ਰਿਹਾ ਸੀ।

-

ਟਰਾਲਾ ਚਾਲਕ ਖ਼ਿਲਾਫ਼ ਮਾਮਲਾ ਦਰਜ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਿਸਾਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਮਿ੍ਤਕ ਕਰਨਪ੍ਰਰੀਤ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ 'ਤੇ ਟਰਾਲਾ ਚਾਲਕ ਸਤਨਾਮ ਪੁੱਤਰ ਮਦਨ ਲਾਲ ਵਾਸੀ ਜਲੇੜਾ ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਖ਼ਿਲਾਫ਼ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਗਿਆ ਹੈ।