ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ - ਬੀਤੇ ਦਿਨ ਗ਼ਲਤ ਦਵਾਈ ਖਾਣ ਨਾਲ ਬਾੜੀਆ ਖੁਰਦ ਦੇ ਇਕ ਬਜ਼ੁਰਗ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਮਿ੍ਤਕ ਦੀ ਪਛਾਣ ਸੁਖਦੇਵ (60) ਪ੍ਰਭੂ ਵਾਸੀ ਬਾੜੀਆ ਖੁਰਦ ਦੇ ਰੂਪ 'ਚ ਹੋਈ ਹੈ। ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਬੇਟੇ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਦੀ ਤਬਿਅਤ ਖ਼ਰਾਬ ਸੀ ਤੇ ਉਨ੍ਹਾਂ ਨੇ ਘਰ 'ਚ ਪਈ ਕੋਈ ਪੁਰਾਣੀ ਦਵਾਈ ਖਾ ਲਈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਹੋ ਖ਼ਰਾਬ ਹੋ ਗਈ। ਉਨ੍ਹਾਂ ਪਹਿਲਾ ਮਾਹਿਲਪੁਰ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਜਿਥੋਂ ਉਨ੍ਹਾਂ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਸਬੰਧੀ ਪਤਾ ਲੱਗਦੇ ਹੀ ਥਾਣਾ ਚੱਬੇਵਾਲ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਆਪਣੇ ਕਬਜ਼ੇ 'ਚ ਲੈ ਲਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਸੁਰਜੀਤ ਸਿੰਘ ਨੇ ਮਿ੍ਤਕ ਦੇ ਬੇਟੇ ਸੁਰਿੰਦਰ ਕੁਮਾਰ ਦੇ ਬਿਆਨਾਂ ਦੇ ਅਧਾਰ 'ਤੇ ਧਾਰਾ 174 ਦੀ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।