ਦਲਵਿੰਦਰ ਸਿੰਘ ਮਨੋਚਾ, ਗੜ੍ਹਸ਼ੰਕਰ : ਗੜ੍ਹਸ਼ੰਕਰ ਪੁਲਿਸ ਵੱਲੋਂ 16 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਐੱਸਐੱਚਓ ਥਾਣਾ ਗੜ੍ਹਸ਼ੰਕਰ ਕਰਨੈਲ ਸਿੰਘ ਨੇ ਦੱਸਿਆ ਕਿ ਐੱਸਆਈ ਰਾਕੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵੱਲੋਂ ਚੈਕਿੰਗ ਦੌਰਾਨ ਭੰਮੀਆਂ ਮੋੜ ਨੰਗਲ ਰੋਡ ਗੜ੍ਹਸ਼ੰਕਰ ਵਿਖੇ ਪੈਦਲ ਆ ਰਹੇ ਇਕ ਨੌਜਵਾਨ ਵਿਅਕਤੀ ਅਕਾਸ਼ ਕੁਮਾਰ ਰਿੰਕੂ ਵਾਸੀ ਕੋਕੋਵਾਲ ਨੂੰ ਸ਼ੱਕ ਦੀ ਬਿਨਾਹ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਪਾਸੋਂ 16 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਪੁਲਿਸ ਰਿਮਾਂਡ ਲੈ ਕੇ ਹੋਰ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾਵੇਗੀ।