- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫ਼ਤਹਿ ਅਕੈਡਮੀ ਟਾਂਡਾ ਵੱਲੋਂ ਵਿਦਿਆਰਥੀਆਂ ਦੀ ਸ੍ਰੀ ਗੋਇੰਦਵਾਲ ਸਾਹਿਬ ਦੀ ਧਾਰਮਿਕ ਤੇ ਇਤਿਹਾਸਕ ਯਾਤਰਾ ਕਰਵਾਈ

ਪੱਤਰ ਪ੍ਰੇਰਕ, ਪੰਜਾਬਹੀ ਜਾਗਰਣ, ਟਾਂਡਾ ਉੜਮੁੜ: ਫ਼ਤਹਿ ਅਕੈਡਮੀ ਟਾਂਡਾ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਧਾਰਮਿਕ ਵਿਰਸੇ ਅਤੇ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਨਾਲ ਜੋੜਨ ਦੇ ਉਦੇਸ਼ ਨਾਲ ਪਵਿੱਤਰ ਧਰਤੀ ਸ੍ਰੀ ਗੋਇੰਦਵਾਲ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਯਾਤਰਾ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਗੁਰਧਾਮ ਦੇ ਦਰਸ਼ਨ ਕੀਤੇ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਸੰਸਥਾ ਦੇ ਐੱਮ.ਡੀ. ਤਜਿੰਦਰ ਸਿੰਘ ਢਿੱਲੋਂ ਅਤੇ ਸੁਖਨਿੰਦਰ ਸਿੰਘ ਕਲੋਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ ਦੀ ਦੇਖ-ਰੇਖ ਹੇਠ ਕਰਵਾਈ ਗਈ ਇਸ ਯਾਤਰਾ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਇਤਿਹਾਸਕ ਗੁਰਧਾਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।