ਦਲਵਿੰਦਰ ਸਿੰਘ ਮਨੌਚਾ, ਗੜ੍ਹਸ਼ੰਕਰ : ਭਾਰਤੀ ਚੋਣ ਕਮਿਸ਼ਨ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਕਰਵਾਈਆਂ ਗਈਆਂ ਸਵੀਪ ਗਤੀਵਿਧੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਦੀ ਸੂਰਾ ਸਿੰਘ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਰਵਾਈ ਗਈ ਕਵਿਤਾ ਪਾਠ ਪ੍ਰਤੀਯੋਗਤਾ ਵਿੱਚ ਬਬਲੀਨ ਕੌਰ ਨੇ ਪਹਿਲਾ ਸਥਾਨ ਤੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਰੀਆ ਠਾਕੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਕੈਂਪਸ ਵਿੱਚ ਕਰਵਾਏ ਸਮਾਗਮ ਦੌਰਾਨ ਪਿੰ੍ਸੀਪਲ ਕਿਰਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਸਖਤ ਮਿਹਨਤ ਕਰਨ ਲਈ ਪੇ੍ਰਿਤ ਕੀਤਾ। ਇਸ ਮੌਕੇ ਹਰਬਲਾਸ, ਰਾਜਕੁਮਾਰ, ਮਨੋਜ ਕੁਮਾਰ, ਹਰਵਿੰਦਰ ਸਿੰਘ, ਸੰਦੇਸ਼ ਕੁਮਾਰੀ ਸਮੇਤ ਸਮੂਹ ਸਟਾਫ ਹਾਜ਼ਰ ਸੀ।